ਪਿੰਡ ਮਚਾਕੀ ਕਲਾਂ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ-ਬਲਜੀਤ ਕੌਰ
ਫਰੀਦਕੋਟ 20 ਦਸੰਬਰ
ਜਿਲੇ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਮਿਤੀ 22 ਦਸੰਬਰ 2022 ਨੂੰ ਪਿੰਡ ਮਚਾਕੀ ਕਲਾਂ ਵਿਖੇ ਸਾਂਝੀ ਥਾਂ (ਸੱਥ) ਤੇ ਬਣੇ ਹਾਲ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਿਕਾਇਤਾਂ ਸੁਣੀਆਂ ਜਾਣਗੀਆ।ਇਹ ਜਾਣਕਾਰੀ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੋਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਸ੍ਰੀ ਤੇਜਿੰਦਰਪਾਲ ਸਿੰਘ, ਬਲਾਕ ਵਿਕਾਸਤੇ ਪੰਚਾਇਤ ਅਫਸਰ, ਫਰੀਦਕੋਟ ਨੋਡਲ ਅਫਸਰ ਹੋਣਗੇ।ਉਨ੍ਹਾਂ ਪਿੰਡ ਮਚਾਕੀ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੱਥ ਤੇ ਬਣੇ ਹਾਲ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹਾਜ਼ਰ ਹੋ ਕੇ ਆਪਣੀ ਸ਼ਿਕਾਇਤਾਂ ਦਰਜ ਕਰਵਾਉਣ
CATEGORIES ਮਾਲਵਾ