ਆਪ’ ਸਰਕਾਰ ਦੇ ਕਾਰਜਕਾਲ ’ਚ ਅਮਨ ਕਾਨੂੰਨ ਦੀ ਹਾਲਤ ਬੇਹੱਦ ਨਾਜ਼ੁਕ-ਪ੍ਰਤਾਪ ਬਾਜਵਾ

ਆਏ ਦਿਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਧ ਰਹੀਆਂ-ਕਾਲਾ ਢਿੱਲੋਂ
ਬਰਨਾਲਾ, 29 ਅਕਤੂਬਰ- ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ। ਜਿਸ ਕਰਕੇ ਇਸ ਪਾਰਟੀ ਦੇ ਰਾਜ ’ਚ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਹ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਰਨਾਲਾ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਤੋਂ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਹੱਕ ’ਚਚੋਣ ਮੁਹਿੰਮ ਦੀ ਰਣਨੀਤੀ ਬਨਾਉਣ ਲਈ ਕਾਂਗਰਸ ਦੀ ਲੀਡਰਸ਼ਿਪ ਤੇ ਪਾਰਟੀ ਵਰਕਰਾਂ ਨਾਲ ਸਾਰਥਕ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੀ ਆਸ ਵਿਖਾ ਕੇ ਸੱਤਾ ‘ਚ ਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫਲਾਪ ਚੁੱਕੀ ਹੈ। ਕਿਸੇ ਪਾਸੇ ਵੀ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਤੇ ਸੂਬੇ ਦੇ ਲੋਕਾਂ ਦਾ ਸੂਬਾ ਸਰਕਾਰ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚੋਂ ਨਸ਼ਿਆਂ ਤੇ ਭਿ੍ਸ਼ਟਾਚਾਰ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਅੰਦਰ ਜਿੱਥੇ ਨਸ਼ਾ ਪਹਿਲਾਂ ਨਾਲੋਂ ਵਧ ਚੁੱਕਾ ਹੈ, ਉੱਥੇ ਹੀ ਭਿ੍ਸ਼ਟਾਚਾਰ ਵੀ ਹੱਦਾਂ ਟੱਪ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰੇਕ ਗਾਰੰਟੀ ਤੋਂ ਭੱਜ ਰਹੇ ਹਨ, ਜਦੋਂ ਕਿ ਵਿਕਾਸ ਕਾਰਜ ਸੁਫਨਾ ਬਣ ਕੇ ਰਹਿ ਗਏ ਹਨ। ਉਨ੍ਹਾਂ ਕਾਂਗਰਸ ਦੀ ਸਰਕਾਰ ਸਮੇਂ ਹੋਏ ਵਿਕਾਸ ਦਾ ਜ਼ਿਕਰ ਕਰਦਿਆ ਕਿਹਾ ਕਿ ‘ਆਪ’ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੋਈ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ ਰਾਜ ’ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁਝ ਨਹੀਂ ਮਿਿਲਆ। ਸਿਰਫ ਚੰਦ ਕੁ ਵਿਅਕਤੀਆਂ ਨੂੰ ਮੁਆਵਜ਼ਾ ਦੇ ਕੇ ਦਿਖਾਵਾ ਕੀਤਾ ਗਿਆ ਹੈ ਤੇ ਸੂਬੇ ਦੇ ਦੁਖੀ ਹੋਏ ਲੋਕ ‘ਆਪ’ ਨੂੰ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਲਈ ਸੂਬੇ ’ਚ ਰੁਜ਼ਗਾਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਸਰਕਾਰ ਬਨਾਉਣ ਸਮੇਂ ‘ਆਪ’ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕਰਨੇ ਤਾਂ ਦੂਰ ਦੀ ਗੱਲ, ਸਗੋਂ ਆਏ ਦਿਨ ਵਧ ਰਹੀ ਮਹਿੰਗਾਈ ਕਾਰਨ ਲੋਕਾਂ ਨੂੰ ਆਰਥਿਕ ਤੌਰ ’ਤੇ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਦਿਨ ਨਹੀਂ ਹੈ, ਜਿਸ ਦਿਨ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨਾ ਹੋਣ। ਲੁਟੇਰੇ ਇਸ ਕਦਰ ਸ਼ਰੇਆਮ ਗਲੀਆਂ ’ਚ ਘੁੰਮ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਵੇਂ ਉਨ੍ਹਾਂ ਨੂੰ ਪੁਲਿਸ ਦਾ ਕੋਈ ਭੈਅ ਹੀ ਨਾ ਹੋਵੇ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਦਫਤਰ ਇੰਚਾਰਜ ਚੰਡੀਗੜ ਪੰਜਾਬ ਪ੍ਰਦੇਸ਼ ਕਾਂਗਰਸ ਸੰਦੀਪ ਸੰਧੂ ਆਦਿ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate