ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁਲਾਰਾ

ਕਾਂਗਰਸੀ ਕੌਂਸਲਰ ਜਗਜੀਤ ਜੱਗੂ ਮੋਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਮੀਤ ਹੇਅਰ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ

ਬਰਨਾਲਾ, 30 ਅਕਤੂਬਰ। ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਅੱਜ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਤੇ ਉਮੀਦਵਾਰ ਸ ਧਾਲੀਵਾਲ ਦੀ ਮੌਜੂਦਗੀ ਵਿੱਚ ਕਾਂਗਰਸੀ ਕੌਂਸਲਰ ਜਗਜੀਤ ਜੱਗੂ ਮੋਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਮੀਤ ਹੇਅਰ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਪਰਿਵਾਰ ਦਾ ਮੈਂਬਰ ਬਣੇ ਸਾਥੀਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਆਪਣੇ ਕੀਤੇ ਕੰਮਾਂ ਬਦਲੇ ਵੋਟਾਂ ਮੰਗ ਰਹੇ ਹਨ
ਉਨ੍ਹਾਂ ਆਪ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਕੰਮਾਂ ਕਾਰਨ ਹਰ ਵਰਗ ਅੱਜ ਪਾਰਟੀ ਨਾਲ ਜੁੜ ਰਿਹਾ ਹੈ।

ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਕਿਸਾਨੀ ਆਦਿ ਖੇਤਰਾਂ ਵਿੱਚ ਵੱਡੇ ਕੰਮ ਕੀਤੇ ਗਏ ਹਨ। ਟੇਲਾਂ ਉਤੇ ਪਾਣੀ ਪਹੁੰਚਾਇਆ, ਬੰਦ ਪਏ ਨਹਿਰੀ ਖਾਲ ਚਲਵਾਏ। ਖੇਡ ਤੇ ਖਿਡਾਰੀ ਪੱਖੀ ਖੇਡ ਨੀਤੀ ਬਣਾਈ।ਵਪਾਰ ਪੱਖੀ ਮਾਹੌਲ ਸਿਰਜਿਆ। ਹੁਣ ਬਿਨਾਂ ਐਨਓਸੀ ਤੋਂ ਪਲਾਟ ਦੀ ਰਜਿਸਟਰੀ ਦੀ ਚਿਰੋਕਣੀ ਮੰਗ ਪੂਰੀ ਕੀਤੀ।

 ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਤੇ ਬਰਨਾਲਾ ਵਾਸੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਆਪਣੀ ਮੁਹਿੰਮ ਬਣਾ ਕੇ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਨਵੇਂ ਸਾਥੀਆਂ ਦਾ ਸਵਾਗਤ ਕੀਤਾ।

ਜਗਜੀਤ ਜੱਗੂ ਮੋਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਲਈ ਪੂਰੀ ਵਾਹ ਲਾਉਣਗੇ।

CATEGORIES
Share This

COMMENTS

Wordpress (0)
Disqus (0 )
Translate