ਪੰਜਾਬ ਬਿਲਡਿੰਗ ਐਂਡ ਅਦਰ ਕਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਦਿੱਤਾ ਜਾਵੇ ਲਾਹਾ : ਉਪ ਮੰਡਲ ਮੈਜਿਸਟ੍ਰੇਟ

·       ਸਾਰੇ ਕਿਰਤੀਆਂ ਨੂੰ ਬੀ.ਓ.ਸੀ. ਦੀਆਂ ਭਲਾਈ ਸਕੀਮਾਂ ਬਾਰੇ ਕਰਵਾਇਆ ਜਾਵੇ ਜਾਣੂ

       ਬਠਿੰਡਾ, 20 ਦਸੰਬਰ :

ਉਪ ਮੰਡਲ ਮੈਜਿਸਟ੍ਰੇਟ-ਕਮ-ਚੇਅਰਮੈਨ ਫੂਲ ਸ੍ਰੀ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਪੰਜਾਬ ਬਿਲਡਿੰਗ ਐਂਡ ਅਦਰ ਕਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ (ਬੀ.ਓ.ਸੀ.) ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਮੀਟਿੰਗ ਕੀਤੀ ਗਈ।

          ਇਸ ਦੌਰਾਨ ਸ੍ਰੀ ਓਮ ਪ੍ਰਕਾਸ਼ ਵੱਲੋਂ ਸਾਰੇ ਵਿਭਾਗਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਪਾਸ ਜੋ ਵੀ ਉਸਾਰੀ ਨਾਲ ਸਬੰਧਤ ਕਿਰਤੀ ਕੰਮ ਕਰਦੇ ਹਨ, ਸਾਰੇ ਕਿਰਤੀਆਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤੇ ਸਾਰੇ ਕੰਮ ਕਰਦੇ ਕਿਰਤੀ ਲਾਭਪਾਤਰੀਆਂ ਨੂੰ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਜਾਂ ਪੰਜਾਬ ਕਿਰਤੀ ਸਹਾਇਕ ਮੋਬਾਇਲ ਐਪ ਰਾਹੀਂ ਕਿਰਤੀ ਖੁਦ ਆਪਣੇ ਆਪ ਨੂੰ ਲਾਭਪਾਤਰੀ ਰਜਿਸਟਰਡ ਕਰਵਾ ਸਕਦੇ ਹਨ।

          ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਰੇ ਦਫ਼ਤਰਾਂ ਵਿੱਚ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਹਿੱਤ ਫਲੈਕਸ ਬੋਰਡ ਲਗਾਏ ਜਾਣ ਤੇ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਇਨ੍ਹਾਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਭਲਾਈ ਸਕੀਮਾਂ ਅਧੀਨ ਪ੍ਰਾਪਤ 73 ਅਰਜ਼ੀਆਂ ਦੀ ਬਣਦੀ ਰਕਮ 18,16,968/-ਰੁਪਏ ਨੂੰ ਵੀ ਪ੍ਰਵਾਨ ਕੀਤਾ ਗਿਆ।

          ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਬਠਿੰਡਾ ਸ. ਜਤਿੰਦਰਪਾਲ ਸਿੰਘ, ਕਿਰਤ ਇੰਸਪੈਕਟਰ ਗ੍ਰੇਡ 2 ਰਾਮਪੁਰਾ ਫੂਲ ਮੈਡਮ ਇੰਦਰਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਆਦਿ ਹਾਜਰ਼ ਸਨ।

CATEGORIES
TAGS
Share This

COMMENTS

Wordpress (0)
Disqus (0 )
Translate