ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਚੰਡੀਗੜ੍ਹ, 31 ਅਕਤੂਬਰ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ।

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀਆਂ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।

CATEGORIES
Share This

COMMENTS

Wordpress (0)
Disqus (0 )
Translate