ਪੰਜਾਬੀ ਗਾਇਕ ਏਪੀ ਢਿੱਲੋ ਦੇ ਘਰ ਬਾਹਰ ਹੋਈ ਗੋਲੀਬਾਰੀ ਮਾਮਲੇ ਵਿਚ ਆਇਆ ਨਵਾਂ ਮੋੜ
ਕਨੇਡਾ ਪੁਲਿਸ ਨੇ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਜਦੋਂ ਕਿ ਇੱਕ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਿਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹ ਭਾਰਤ ਦਾ ਰਹਿਣ ਵਾਲਾ ਹੈ ਤੇ ਉਸ ਦੀ ਪਹਿਛਾਣ ਅਭਿਜੀਤ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਓਂਟਾਰੀਓ ਤੋਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੇ ਵਿੱਚ ਇੱਕ ਹੋਰ ਵਿਅਕਤੀ ਦੀ ਤਲਾਸ਼ ਹੋ ਰਹੀ ਹੈ।ਜਿਸ ਦਾ ਨਾਮ ਵਿਕਰਮ ਸ਼ਰਮਾ ਦੱਸਿਆ ਜਾ ਰਿਹਾ ਹੈ ਤੇ ਉਹ ਇਸ ਸਮੇਂ ਭਾਰਤ ਵਿੱਚ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਗਈ ਹੈ।
ਤੁਹਾਨੂੰ ਦੱਸ ਦਈਏ ਕਿ ਦੋ ਸਤੰਬਰ 2024 ਨੂੰ ਪੰਜਾਬੀ ਗਾਇਕ ਏਪੀ ਢਿੱਲੋ ਦੇ ਘਰ ਬਾਰ ਗੋਲੀਬਾਰੀ ਹੋਈ ਸੀ।ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਕਥਿਤ ਤੌਰ ਤੇ ਇਸ ਗੋਲੀਬਾਰੀ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਦੇ ਰੋਹਿਤ ਗੋਦਾਰਾ ਵੱਲੋਂ ਲਈ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।



