ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ-ਏ.ਡੀ.ਸੀ. ਰਾਜਪਾਲ ਸਿੰਘ
ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿਲਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ
ਫਰੀਦਕੋਟ 20 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸ. ਰਾਜਪਾਲ ਸਿੰਘ ਨੇ ਜਿਲਾ ਪ੍ਰਬੰਧਕੀ ਵਿਖੇ ਜਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਜਿਲੇ ਵਿੱਚ ਸੜਕ ਦੁਰਘਟਨਾ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਲੇ ਦੀਆਂ ਸੜਕਾਂ ਜਿਸ ਤੇ ਜਿਆਦਾ ਦੁਰਘਟਨਾਵਾਂ ਹੋਣ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ, ਦੀ ਪਹਿਚਾਣ ਕਰਕੇ ਦੁਰਘਟਨਾਵਾਂ ਰੋਕਣ ਸਬੰਧੀ ਵਿਸੇਸ਼ ਤੌਰ ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਮੇਂ ਸਮੇਂ ਸਿਰ ਬੱਚਿਆ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਕੂਲਾਂ ਦੇ ਪ੍ਰਬੰਧਕ ਸੇਫ ਸਕੂਲ ਵਾਹਨ ਪਾਲਿਸੀ ਦੇ ਹਰ ਨਿਯਮ ਦਾ ਪਾਲਣ ਕਰਦੇ ਹੋਣ।ਉਨ੍ਹਾਂ ਕਿਹਾ ਕਿ ਇਸ ਪਾਲਿਸੀ ਦੇ ਤਹਿਤ ਸਕੂਲਾਂ ਦੇ ਵਾਹਨਾਂ ਦਾ ਰੰਗ ਪੀਲਾ, ਬੱਚਿਆਂ ਦੇ ਬੈਠਣ ਦੇ ਲਈ ਸੀਟਾਂ, ਚਾਲਕ ਵੱਲੋਂ ਵਰਦੀ ਪਾਉਣੀ ਲਾਜ਼ਮੀ, ਬੱਸ ਦੇ ਅੰਦਰ ਅਟੈਂਡਿਟ, ਬੱਸ ਦੇ ਪਿੱਛੇ ਚਾਲਕ ਅਤੇ ਸਕੂਲ ਦਾ ਸੰਪਰਕ ਨੰਬਰ ਹੋਣਾ ਚਾਹੀਦਾ ਹੈ।
ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਸੜਕਾਂ ਤੇ ਫੈਲੇ ਹੋਏ ਦਰੱਖਤਾਂ ਨੂੰ ਨਿਯਮਾਂ ਅਨੁਸਾਰ ਕੱਟਿਆ ਜਾਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਣਸੁਖਾਵੀਂ ਘਟਨਾ ਦੇ ਸਮੇਂ ਐਬੂਲੈਂਸ ਅਤੇ ਨਜ਼ਦੀਕੀ ਸਿਹਤ ਸੈਂਟਰਾਂ ਦੇ ਵਿੱਚ ਜਰੂਰੀ ਸਹੂਲਤਾਂ ਮੁੱਹਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਟਰੈਫਿਕ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰੈਸ਼ਰ ਹਾਰਨ, ਪ੍ਰਦੂਸ਼ਣ ਸਮੇਤ ਟਰੈਫਿਕ ਨਿਯਮਾਂ ਦਾ ਪਾਲਣ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿੱਚ ਸਮੇਂ ਸਮੇਂ ਤੇ ਕੈਂਪ ਲਗਾ ਕੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਨੇ ਪੀ.ਡਬਲਊ.ਡੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੜਕ ਦੁਰਘਟਨਾਵਾਂ ਨੂੰ ਰੋਕਣ ਸਬੰਧੀ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਉਪਰਾਲੇ ਕਰਨ ਲਈ ਪ੍ਰਣ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੋਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ,ਡਾ. ਪੁਸ਼ਪਿੰਦਰ ਸਿੰਘ ਕੂਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।