ਜ਼ਿਲ੍ਹੇ ਚ 17 ਹੋਰ ਨਵੇਂ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਸਥਾਪਿਤ : ਡਿਪਟੀ ਕਮਿਸ਼ਨਰ

·        ਅਧਿਕਾਰੀਆਂ ਨੂੰ ਜਲਦ ਕੰਮ ਸ਼ੁਰੂ ਕਰਵਾਉਣ ਦੇ ਦਿੱਤੇ ਨਿਰਦੇਸ਼

·        ਹਰ ਹਫ਼ਤੇ ਰੀਵਿਊ ਬੈਠਕ ਕਰਕੇ ਕੀਤੀ ਜਾਵੇਗੀ ਸਮੀਖਿਆ

        ਬਠਿੰਡਾ, 20 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਵੱਧ ਹੈ। ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਜ਼ਿਲ੍ਹੇ ਚ 17 ਨਵੇਂ ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਚ ਨਵੇਂ ਬਣਾਏ ਜਾਣ ਵਾਲੇ ਆਮ ਆਦਮੀ ਕਲੀਨਿਕ ਦੀ ਸਥਿਤੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ।

        ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ 8 ਪਹਿਲਾਂ ਵੱਖ-ਵੱਖ ਥਾਵਾਂ ਤੇ ਆਮ ਆਦਮੀ ਕਲੀਨਿਕ ਚੱਲ ਰਹੇ ਹਨ ਤੇ ਇਨ੍ਹਾਂ ਕਲੀਨਿਕਾਂ ਦੇ ਸਬੰਧਤ ਖੇਤਰਾਂ ਦੇ ਵਸਨੀਕਾਂ ਵਲੋਂ ਲਾਹਾ ਲਿਆ ਜਾ ਰਿਹਾ ਹੈ।

        ਬੈਠਕ ਦੌਰਾਨ ਉਨ੍ਹਾਂ ਨਵੇਂ ਖੋਲ੍ਹੇ ਜਾਣ ਵਾਲੇ ਕਲੀਨਿਕਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਲਦ ਇਨ੍ਹਾਂ ਕਲੀਨਿਕਾਂ ਦਾ ਕੰਮ ਸ਼ੁਰੂ ਕਰਵਾਇਆ ਜਾਵੇ ਤੇ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

        ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨ ਸਿੰਗਲਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ. ਇੰਦਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (1 )
Translate