ਬੇਟੀ ਬਚਾਓ,ਬੇਟੀ ਪੜ੍ਹਾਓ ਸੰਬੰਧੀ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕਪੂਰਥਲਾ 5 ਨਵੰਬਰ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਨਡਾਲਾ ਦੇ ਸਰਕਾਰੀ ਸਕੂਲ ਵਿੱਖੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਸੰਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ ਗਈ । ਇਸ ਮੌਕੇ ਸਿਹਤ ਸੁਪਰਵਾਈਜ਼ਰ ਨਡਾਲਾ ਜਸਵਿੰਦਰ ਸਿੰਘ ਨੇ ਸਕੂਲੀ ਵਿਧਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਜੋਕੇ ਦੌਰ ਵਿੱਚ ਹਰ ਖੇਤਰ ਵਿੱਚ ਕੁੜੀਆਂ ਮੁੰਡੀਆ ਨਾਲੋਂ ਘੱਟ ਨਹੀਂ ਹੈ। ਉਨ੍ਹਾਂ ਦੱਸਇਆ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਕੁੜੀਆ ਅੱਜ ਉਚ ਮੁਕਾਮ ਹਾਸਲ ਕਰ ਚੁੱਕਿਆ ਹਨ। ਉਨ੍ਹਾਂ ਦੱਸਇਆਂ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਦੇ ਸਦਕਾ ਹੀ ਸਮਾਜ ਵਿੱਚ ਹੁਣ ਵਧੇਰੇ ਜਾਗਰੂਕਤਾ ਆਈ ਹੈ ਜਿਸ ਨਾਲ “ਬੇਟੀ ਬਚਾਓ ਬੇਟੀ ਪੜਾਓੁ” ਮੁਹਿੰਮ ਨੂੰ ਭਰਵਾਂ ਹੁੰਗਾਰਾਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁੜੀਆਂ ਪੜਿਆ ਲਿਖੀਆ ਹੋਣਗੀਆ ਤਾਂ ਭਵਿੱਖ ਵਿੱਚ ਸਿਹਤ ਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਹੋਰ ਕਿਹਾ ਕਿ ਸਾਨੂੰ ਸਾਰੀਆਂ ਨੂੰ ਸਮਾਜ ਵਿੱਚ ਰਹਿੰਦੇ ਲੋਕਾਂ ਅਤੇ ਕੁੜੀਆਂ ਨੂੰ
ਵੱਧ ਤੋਂ ਵੱਧ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਸੰਬੰਧੀ ਵਧੇਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਜ਼ਮੀਨੀ ਪੱਧਰ ਤੱਕ ਮੁੰਡੇ ਅਤੇ ਕੁੜੀ ਦੇ ਫਰਕ ਨੂੰ ਖਤਮ ਕੀਤਾ ਜਾ ਸਕੇ।

ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਦੇ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਦੇ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਲਾਕ ਢਿੱਲਵਾਂ ਅਧੀਨ ਆਉਦੇਂ ਸਮੂਹ ਫੀਲਡ ਸਟਾਫ ਨੂੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਆਪਣੇ – ਆਪਣੇ ਪਿੰਡ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਓੁਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ ਅਤੇ ਕਰਨਾ ਦੋਵੇਂ ਗੈਰ ਕਾਨੂੰਨੀ ਹੈ। ਐਕਟ ਦੇ ਅਨੁਸਾਰ ਅਜਿਹਾ ਕਰਨ ਵਾਲੇ ਵਿਅਕਤੀ ਜਾਂ ਸੰਸਥਾ ਉੱਪਰ ਜੁਰਮਾਨਾ ਲਗਾਇਆ ਜਾਂਦਾ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਸ ਮੌਕੇ
ਮੋਨਿਕਾ ਬਲਾਕ ਐਕਸਟੇਂਸ਼ਨ ਐਜੁਕੇਟਰ ਨੇ ਕਿਹਾ ਕਿ ਵਿਸ਼ੇਸ਼ ਤੌਰ ਤੇ ਸੀ.ਐਚ.ਓ ਅਤੇ ਏ.ਐਨ.ਐਮਜ਼, ਆਸ਼ਾ ਵਰਕਰਾਂ ਵੱਲੋਂ ਗਰਭਵਤੀ ਔਰਤਾਂ ਨੂੰ ਲੜਕਾਤੇ ਲੜਕੀ ਵਿੱਚ ਮਦਭੇਦ ਨਾ ਕਰਨ ਸੰਬੰਧੀ ਕਾਓੁਸਲਿੰਗ ਭਾਵ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵਧੇਰੇ ਜਾਗਰੂਕਤਾ ਲਿਆਉਣ ਲਈ ਸਮੇਂ-ਸਮੇਂ ਸਿਰ ਸਿਹਤ ਵਿਭਾਗ ਵਲੋੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ “ਬੇਟੀ ਬਚਾਓ ਬੇਟੀ ਪੜਾਓ” ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆ ਜਾਂਦੀਆ ਹਨ ਹੈ ਤਾਂ ਜੋ ਲੋਕਾਂ ਦੀ ਲੜਕੀਆਂ ਪ੍ਰਤੀ ਪਿਛੜੀ ਸੋਚ ਨੂੰ ਸਮੇਂ ਸਿਰ ਬਦਲਿਆ ਜਾ ਸਕੇ।

CATEGORIES
Share This

COMMENTS

Wordpress (0)
Disqus (0 )
Translate