ਡੇਂਗੂ ਰੋਕਥਾਮ ਲਈ ਲੋਕਾਂ ਵਿੱਚ ਜਾਗਰੂਕਤਾ ਹੋਣਾ ਜਰੂਰੀ,ਸਾਫ-ਸਫਾਈ ਨਾਲ ਡੇਂਗੂ ਨੂੰ ਪਾਈ ਜਾ ਸਕਦੀ ਹੈ ਠੱਲ੍ਹ

“ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ”
ਕਪੂਰਥਲਾ 9 ਨਵੰਬਰ। ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਨਿਰਦੇਸ਼ਾਂ ਤਹਿਤ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਥਾਵਾਂ ‘ਤੇ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਚਲਾਈ ਗਈ। ਡੇਂਗੂ ਰੋਕਥਾਮ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਮੇਲ / ਫੀਮੇਲ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਹਾਈ ਰਿਸਕ ਏਰੀਆ ਅਤੇ ਡੋਰ ਟੂ ਡੋਰ ਸਰਵੇ ਕਰ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾ ਅਤੇ ਬਚਾਅ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ। ਇਸ ਤਹਿਤ ਬਲਾਕ ਐਕਸਟੈਸ਼ਨ ਅੇਜੂਕੇਟਰ ਮੋਨਿਕਾ, ਸਿਹਤ ਸੁਪਰਵਾਈਜ਼ਰ ਬਲਕਾਰ ਸਿੰਘ ਵੱਲੋਂ ਬਲਾਕ ਪੱਧਰੀ “ਮਹਿਲਾ ਤੇ ਬਾਲ ਸਭਾ” ਦੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਤਹਿਤ ਏ. ਐਨ.ਐਮਜ਼, ਅਧਿਆਪਕਾਂ, ਸੈਲਫ ਹੈਲਪ ਗਰੂੱਪ ਦੇ ਮੈਂਬਰਾਂ, ਆਸ਼ਾ ਵਰਕਰਾਂ ਅਤੇ ਆਗਨਵਾੜੀ ਵਰਕਰਾਂ ਅਤੇ ਆਮ ਲੋਕਾਂ ਨੂੰ ਡੇਂਗੂ, ਮਲੇਰਿਆ, ਚਿਕਨਗੂਨੀਆ, ਸਿਹਤ ਸਕੀਮਾਂ ਆਦਿ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ, ਸਾਫ-ਸਫਾਈ ਵੱਲ ਵਧੇਰੇ ਧਿਆਨ ਦੇਣ, ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ‘ਚ ਜਾ ਕਿ ਖੂਨ ਜਾਂਚ ਕਰਵਾਉਣ, ਘਰਾਂ ਵਿੱਚ ਅਤੇ ਘਰਾਂ ਦੇ ਆਲੇ-ਦੁਆਲੇ ਕੀਤੇ ਵੀ ਸਾਫ ਪਾਣੀ ਖੜਾ ਨਾ ਹੋਣ ਦੇਣ ਤਾਂ ਜੋ ਡੇਂਗੂ ਮੱਛਰ ਦਾ ਲਾਰਵਾ ਨਾ ਬਣ ਸਕੇ ਆਦਿ ਦਾ ਸੁਨੇਹਾ ਦਿੱਤਾ। ਇਸ ਮੌਕੇ ਬੀ.ਈ.ਈ ਮੋਨਿਕਾ ਨੇ ਦੱਸਇਆ ਕਿ ਸਿਹਤ ਵਿਭਾਗ ਦੀ ਟੀਮ ਵਿੱਚ ਸਮੂਹ ਐਸ.ਆਈ ਸ. ਬਲਕਾਰ ਸਿੰਘ, ਸ. ਪ੍ਰਗਟ ਸਿੰਘ, ਸ. ਜਸਵਿੰਦਰ ਸਿੰਘ, ਐਮ.ਪੀ.ਐਚ.ਡਬਲਿਓ ਮੇਲ/ਫੀਮੇਲ ਅਤੇ ਆਸ਼ਾ ਵਰਕਰਾਂ ਸ਼ਾਮਲ ਹੁੰਦੀਆਂ ਹਨ। ਡੇਂਗੂ ਸੰਬੰਧੀ ਵਧੇਰੇ ਜਾਗਰੂਕਤਾ ਲਿਆਈ ਜਾ ਸਕੇ ਇਸ ਨੂੰ ਮੁੱਖ ਰੱਖਦਿਆ ਹੋਇਆਂ ਸਕੂਲਾਂ, ਕਾਲਜ, ਬਜ਼ਾਰਾਂ, ਬੱਸ ਅੱਡੀਆਂ, ਪਿੰਡਾਂ ਦੀ ਸਾਂਝੀਆਂ ਥਾਵਾਂ ਆਦਿ ਵੱਖ-ਵੱਖ ਸਥਾਨਾਂ ‘ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਜਾਗਰੂਕਤਾ ਗਤੀਵਿਧੀਆਂ ਅਤੇ ਡੇਂਗੂ ਜਾਗਰੂਕਤਾ ਪੋਸਟਰ ਵੀ ਲਗਾਏ ਜਾਂਦੇ ਹਨ।
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਬਲਕਾਰ ਸਿੰਘ ਢਿੱਲਵਾਂ ਨੇ ਡੇਂਗੂ ਸੰਬੰਧੀ ਕੁਝ ਖਾਸ ਜਾਣਕਾਰੀ ਦਿੱਤੀ ਜਿਵੇਂ ਕਿ ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ। ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ । ਡੇਂਗੂ ਬੁਖਾਰ ਦੇ ਲੱਛਣਾ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਇਆ ਕਿ ਡੇਂਗੂ ਦਾ ਬੁਖਾਰ ਠੰਡ ਨਾਲ ਚੜਦਾ ਹੈ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਚ ਦਰਦ ਅਤੇ ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਡੇਂਗੂ ਤੋਂ ਬਚਣ ਲਈ ਉਨ੍ਹਾਂ ਦੱਸਇਆ ਕਿ ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ। ਕੁਲਰਾਂ ਨੂੰ ਸਮੇਂ ਸਿਰ ਸਾਫ਼ ਕਰਦੇ ਰਹੋ। ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ ਦਾ ਸੁਨੇਹਾ ਦਿੱਤਾ।

CATEGORIES
Share This

COMMENTS

Wordpress (0)
Disqus (0 )
Translate