ਗੁਰੂ ਨਾਨਕ ਖਾਲਸਾ ਕਾਲਜ ਵਿੱਚ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਅਬੋਹਰ 9 ਨਵੰਬਰ। ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਅਬੋਹਰ ਦੀ ਸਮੂਹ ਕਾਲਜ ਪ੍ਰਬੰਧਕੀ ਕਮੇਟੀ, ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਨਵੰਬਰ, 2024 ਦਿਨ ਸੋਮਵਾਰ ਨੂੰ ਕਾਲਜ ਕੈਂਪਸ ‘ਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ। ਪਵਿੱਤਰ ਗੁਰਬਾਣੀ ਦਾ ਨਿਰਵਿਘਨ ਪ੍ਰਵਾਹ ਚੱਲੇਗਾ ਅਤੇ 13 ਨਵੰਬਰ, 2024 ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ। ਇਸ ਅਵਸਰ ਤੇ ਗੁਰਬਾਣੀ ਦਾ ਰਸਮਈ ਕੀਰਤਨ ਵੀ ਹੋਵੇਗਾ ਤੇ ਗੁਰ-ਵਿਚਾਰਾਂ ਵੀ ਹੋਣਗੀਆਂ। ਕਾਲਜ ਕੈਂਪਸ ਦੇ ਨਾਲ-ਨਾਲ ਅਬੋਹਰ-ਮਲੋਟ ਰੋਡ ਤੇ ਸਥਿਤ ਖਾਲਸਾ ਕਾਲਜ ਚੌਂਕ ਤੇ ਵੀ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਉਨਾਂ ਨੇ ਇਸ ਪਾਵਨ ਅਵਸਰ ਤੇ ਸਮੂਹ ਨਾਨਕ ਨਾਮ ਲੇਵਾ ਸਾਧ ਸੰਗਤ ਨੂੰ ਸ਼ਮੂਲੀਅਤ ਕਰਨ ਦਾ ਨਿੱਘਾ ਸੱਦਾ ਦਿੱਤਾ ਹੈ।

CATEGORIES
Share This

COMMENTS

Wordpress (0)
Disqus (0 )
Translate