ਸਰਕਾਰੀ ਹਾਈ ਸਕੂਲ ਬਾਂਡੀਵਾਲਾ ਤੇ ਓਡੀਆਂ ਵਿਖੇ ਉਚੇਰੀ ਸਿੱਖਿਆ ਤੇ ਕੈਰੀਅਰ ਬਾਰੇ ਦਿੱਤੀ ਜਾਣਕਾਰੀ

ਫਾਜਿਲਕਾ, 21 ਦਸੰਬਰ

ਡਿਪਟੀ ਕਮਿਸ਼ਨ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਭਾਰਤੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਤੇ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਹਾਸਲ ਕਰਨ ਉਪਰੰਤ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਰੋਜਗਾਰ ਵਿਭਾਗ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਵੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਅਤੇ ਕੈਰੀਅਰ ਗਾਇਡੈਂਸ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਰੋਜ਼ਗਾਰ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵੀ ਜਾਣੂੰ ਕਰਵਾਇਆ ਗਿਆ।

ਸਰਕਾਰੀ ਹਾਈ ਸਕੂਲ ਬਾਂਡੀਵਲਾ ਤੇ ਸਰਕਾਰੀ ਹਾਈ ਸਕੂਲ ਓਡੀਆਂ ਦੇ ਹੈਡ ਮਾਸਟਰ ਸੰਦੀਪ ਕੁਮਾਰ, ਅਧਿਆਪਕ ਨੇਹਾ ਮਿੰਡੀ, ਅਸੋਕ ਕੁਮਾਰ ਅਤੇ ਬਾਂਡੀਵਾਲਾ ਸਕੂਲ ਤੋਂ ਪੂਨਮ ਕਸਵਾ, ਵਿਜੈ ਪਾਲ ਜੀ, ਸੰਜੈ ਕੁਮਾਰ ਵੱਲੋਂ ਵਢਮੁਲਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਭਾਰਤੀ ਫਾਊਂਡੇਸ਼ਨ ਤੋਂ ਪਰਵਿੰਦਰ ਸਿੰਘ ਅਕੈਡਮਿਕ ਮੈਂਟਰ ਵੱਲੋਂ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।

CATEGORIES
TAGS
Share This

COMMENTS

Wordpress (0)
Disqus (0 )
Translate