ਹੋ ਗਿਆ ਫੈਸਲਾ,ਕਿਸ ਦਿਨ ਚਕਾਈ ਜਾਵੇਗੀ ਪੰਚਾਇਤ ਮੈਂਬਰਾਂ ਨੂੰ ਸਹੁੰ
ਚੰਡੀਗੜ 12 ਨਵੰਬਰ। ਸੂਬੇ ਵਿੱਚ ਨਵੇਂ ਬਣੇ ਸਰਪੰਚਾਂ ਨੂੰ ਬੀਤੇ ਦਿਨੀ ਸਹੁੰ ਚੁਕਾਈ ਗਈ ਸੀ ਤੇ ਹੁਣ ਪੰਚਾਇਤ ਮੈਂਬਰਾਂ ਨੂੰ ਵੀ ਸਹੁੰ ਚੁਕਾਉਣ ਦਾ ਫੈਸਲਾ ਸਰਕਾਰ ਵੱਲੋਂ ਕਰ ਲਿਆ ਗਿਆ ਹੈ। ਪੰਚਾਂ ਨੂੰ ਸਹੁੰ 19 ਨਵੰਬਰ ਨੂੰ ਜ਼ਿਲ੍ਹਾ ਪੱਧਰ ਤੇ ਜਿਮਨੀ ਚੋਣਾਂ ਵਾਲੇ ਜ਼ਿਲ੍ਹੇ ਛੱਡ ਕੇ ਬਾਕੀ ਪੰਜਾਬ ਵਿੱਚ ਚਕਾਈ ਜਾਵੇਗੀ। ਇਸ ਸਬੰਧ ਵਿੱਚ ਪੰਚਾਇਤੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਹਦਾਇਤ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਸਰਪੰਚਾਂ ਨੂੰ ਲੁਧਿਆਣਾ ਵਿੱਚ ਸਹੁੰ ਚੁਕਾਈ ਗਈ ਸੀ। ਉਸੇ ਤਰ੍ਹਾਂ ਦੇ ਸਮਾਗਮਾਂ ਦੇ ਪ੍ਰਬੰਧ ਯਕੀਨੀ ਤੌਰ ਤੇ ਕੀਤੇ ਜਾਣ ਤੇ 19 ਤਰੀਕ ਨੂੰ ਜ਼ਿਲਾ ਪੱਧਰ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇ। ਇਸ ਮੌਕੇ ਤੇ ਕਿਹੜੇ ਮੰਤਰੀ ਜਾਂ ਸ਼ਖਸ਼ੀਅਤ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ ਇਸ ਦਾ ਫੈਸਲਾ ਬਾਅਦ ਵਿੱਚ ਹੋਵੇਗਾ ਪਰ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਜਾਰੀ ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਗੁਰਦਾਸਪੁਰ ਹੁਸ਼ਿਆਰਪੁਰ ਤੇ ਬਰਨਾਲਾ ਜ਼ਿਲ੍ਹੇ ਨੂੰ ਛੱਡ ਕੇ ਬਾਕੀ ਜ਼ਿਲ੍ਿਆਂ ਦੇ ਡਿਪਟੀ ਕਮਿਸ਼ਨਰ ਸਮਾਗਮਾਂ ਦੇ ਪ੍ਰਬੰਧ ਕਰ ਲੈਣ।