ਗੁਰੂ ਨਾਨਕ ਖਾਲਸਾ ਕਾਲਜ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਅਬੋਹਰ 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ) ਸਥਾਨਕ ਗੁਰੂ ਨਾਨਕ ਖਾਲਸਾ ਕਾਲਜ,ਅਬੋਹਰ ਵੱਲੋਂ ਹਰ ਸਾਲ ਦੀ ਤਰ੍ਹਾਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿਖੇ ਪਵਿੱਤਰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਗੁਰਬਾਣੀ ਦਾ ਰਸ ਭਿੰਨਾ ਕੀਤਾ ਗਿਆ। ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ ਤੇ ਗੁਰੂ ਸਾਹਿਬ ਦੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ।ਉਘੇ ਕੀਰਤਨੀਏ ਭਾਈ ਨਿਰਪਾਲ ਸਿੰਘ ਦੇ ਕੀਰਤਨੀ ਜੱਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸ ਮਈ ਕੀਰਤਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ.ਦਲਜੀਤ ਸਿੰਘ ਸੰਧੂ ਨੇ ਸਮੂਹ ਆਈਆਂ ਹੋਈਆਂ ਸੰਗਤਾ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਨੂੰ ਕਿਹਾ। ਇਸ ਅਵਸਰ ਤੇ ਸਾਬਕਾ ਪਾਰਲੀਮਾਨੀ ਸਕੱਤਰ ਡਾ.ਮਹਿੰਦਰ ਕੁਮਾਰ ਰਿਣਵਾ ਨੇ ਵਿਸ਼ੇਸ਼ ਰੂਪ ‘ਚ ਸ਼ਿਰਕਤ ਕੀਤੀ। ਉਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫੇ ਚੋਂ ਸਮਾਜਿਕ ਨਿਆ, ਬਰਾਬਰੀ ਤੇ ਮਨੱੁਖੀ ਹੱਕਾਂ ਦੀ ਰਾਖੀ ਨੂੰ ਆਪਣੇ ਜੀਵਨ ‘ਚ ਪਹਿਲ ਦੇ ਆਧਾਰ ਤੇ ਅਪਨਾਉਣ ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਅਰੁਣ ਨਾਰੰਗ ਸਾਬਕਾ ਵਿਧਾਇਕ ਅਬੋਹਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ਨਾਲ ਸਿੱਖ ਧਰਮ ਦੀ ਨੀਂਹ ਰੱਖੀ ਸੀ, ਜਿੰਨ੍ਹਾਂ ਨੂੰ ਆਪਣੀ ਜੀਵਨ ਜਾਂਚ ਚ ਅਪਣਾ ਕੇ ਮਨੁੱਖ ਪਰਮ ਮਨੁੱਖ ਬਣ ਸਕਦਾ ਹੈ। ਇਸ ਅਵਸਰ ਤੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪੇ ਵੀ ਭੇਂਟ ਕੀਤੇ ਗਏ। ਇਸ ਮੌਕੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਮੂਹ ਕਾਲਜ ਪ੍ਰਬੰਧਕੀ ਕਮੇਟੀ ਵੱਲੋਂ ਅੰਤਰ ਯੂਨੀਵਰਸਿਟੀ ਕੁਸ਼ਤੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਕੈਂਪਸ ਦੇ ਨਾਲ-ਨਾਲ ਅਬੋਹਰ-ਮਲੋਟ ਬਾਈਪਾਸ ਤੇ ਵੀ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਨੇਕ ਕਾਰਜ ਵਿੱਚ ਸਮੂਹ ਕਾਲਜ ਪ੍ਰਬੰਧਕੀ ਕਮੇਟੀ ਦੀ ਸੁਚੱਜੀ ਅਗਵਾਈ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਬਣਦਾ ਯੋਗਦਾਨ ਪਾਇਆ ਗਿਆ।ਇਸ ਮੌਕੇ ਕਾਲਜ ਕਮੇਟੀ ਦੇ ਅਹੁਦੇਦਾਰ ਬਲਕਰਨ ਸਿੰਘ ਬਰਾੜ ਸਕੱਤਰ,ਸੁਖਵਿੰਦਰ ਸਿੰਘ ਸੰਧੂ,ਕਰਨਲ ਅਜੀਤ ਸਿੰਘ ਸਮਾਘ,ਹਰਨੇਕ ਸਿੰਘ ਚਹਿਲ ਮੈਂਬਰ,ਗੁਰਮੰਦਰ ਸਿੰਘ ਸੰਧੂ ਮੈਂਬਰ, ਡਾ.ਜਗਪਾਲ ਸਿੰਘ ਸੰਧੂ ਸਾਬਕਾ ਵਾਈਸ ਚਾਂਸਲਰ, ਸ੍ਰੀ ਵਿਮਲ ਠਠਈ ਮੇਅਰ ਨਗਰ ਨਿਗਮ ਅਬੋਹਰ, ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਸਮੇਤ ਸਮੂਹ ਕਾਲਜ ਸਟਾਫ ਅਤੇ ਵਿਿਦਆਰਥੀ ਹਾਜ਼ਿਰ ਸਨ।



