ਹਰਿਆਣਾ ਨੂੰ ਚੰਡੀਗੜ ਵਿੱਚ ਜਮੀਨ ਦੇਣ ਦੇ ਮਾਮਲੇ ਤੇ ਸੁਨੀਲ ਜਾਖੜ ਨੇ ਕੀਤਾ ਵਿਰੋਧ
ਚੰਡੀਗੜ 14 ਨਵੰਬਰ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਪੰਜਾਬ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਮੀਨ ਦਿੱਤੇ ਜਾਣ ਦੇ ਮਾਮਲੇ ਵਿੱਚ ਸੁਨੀਲ ਜਾਖੜ ਨੇ ਆਪਣੀ ਪ੍ਰਤਿਕਿਰਿਆ ਦਿੰਦਿਆਂ ਸਖਤ ਲਹਿਜੇ ਵਿੱਚ ਕਿਹਾ ਹੈ ਕਿ ਚੰਡੀਗੜ੍ਹ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜਮੀਨ ਨਹੀਂ ਦਿੱਤੀ ਜਾਣੀ ਚਾਹੀਦੀ ਇਸ ਮਾਮਲੇ ਤੇ ਪੁਨਰ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੋਂ ਇਸ ਮਾਮਲੇ ਵਿੱਚ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਤੁਹਾਡੇ ਵੱਲੋਂ ਪੰਜਾਬੀਆਂ ਦੇ ਸਮਾਜਿਕ ਤੇ ਧਾਰਮਿਕ ਚੜਦੀ ਕਲਾ ਲਈ ਕੀਤੇ ਗਏ ਉਪਰਾਲਿਆਂ ਨਾਲ ਪੰਜਾਬ ਨਾਲ ਜੀ ਨੇੜਤਾ ਬਣੀ ਹੈ ਉਸ ਨੂੰ ਇਸ ਫੈਸਲੇ ਨਾਲ ਠੇਸ ਪਹੁੰਚੇਗੀ। ਜਾਖੜ ਨੇ ਕਿਹਾ ਕਿ ਇਸ ਫੈਸਲੇ ਤੇ ਮੁੜ ਵਿਚਾਰ ਕੀਤਾ ਜਾਵੇ।


CATEGORIES ਪੰਜਾਬ


