ਸਾਰੇ ਪ੍ਰਾਇਮਰੀ ਸਕੂਲ ਬੰਦ ਕਰਨ ਦੇ ਹੁਕਮ
ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਉਹਨਾਂ ਵੱਲੋਂ ਦਿੱਲੀ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਪਰ ਮੁੱਖ ਮੰਤਰੀ ਆਤਸ਼ੀ ਨੇ ਲਿਖਿਆ ਹੈ ਕਿ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਮੱਦੇ ਨਜ਼ਰ ਸਾਰੇ ਸਰਕਾਰੀ ਪ੍ਰਾਇਮਰੀ ਸਕੂਲ ਅਗਲੇ ਹੁਕਮਾਂ ਤੱਕ ਬੰਦ ਕੀਤੇ ਜਾਣ ਤੇ ਬੱਚਿਆਂ ਦੀ ਪੜ੍ਹਾਈ ਦਾ ਧਿਆਨ ਰੱਖਦਿਆਂ ਆਨਲਾਈਨ ਕਲਾਸਾਂ ਲਾਈਆਂ ਜਾਣ ਤਾਂ ਜੋ ਬੱਚਿਆਂ ਦੀ ਪੜ੍ਹਾਈ ਵੀ ਖਰਾਬ ਨਾ ਹੋਵੇ। ਦੱਸਣ ਯੋਗ ਹੈ ਕਿ ਭਾਜਪਾ ਦੇ ਦਿੱਲੀ ਇਕਾਈ ਦੇ ਪ੍ਰਧਾਨ ਵੱਲੋਂ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਸੀ। ਮੁੱਖ ਮੰਤਰੀ ਦੇ ਹੁਕਮਾਂ ਤੇ ਤੁਰੰਤ ਕਾਰਵਾਈ ਹੁੰਦੇ ਆ ਦਿੱਲੀ ਦੇ ਸਰਕਾਰੀ ਤੇ ਪ੍ਰਾਈਵੇਟ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਹੋਏ ਹਨ।




