ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ 2 ਜਨਵਰੀ ਤੋਂ : ਜ਼ਿਲ੍ਹਾ ਭਾਸ਼ਾ ਅਫ਼ਸਰ
ਦਾਖਲੇ ਲਈ 6 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਨਾਮ ਦਰਜ
ਬਠਿੰਡਾ, 22 ਦਸੰਬਰ : ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕਿਰਪਾਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ। ਇਹ ਕੋਰਸ ਛੇ ਮਹੀਨੇ ਦਾ ਹੁੰਦਾ ਹੈ। ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਲਈ ਇਹ ਸ਼੍ਰੇਣੀ 2 ਜਨਵਰੀ 2023 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਸ ਦਾ ਸਮਾਂ ਸ਼ਾਮ 5:15 ਤੋਂ 6:15 ਵਜੇ ਤੱਕ ਦਾ ਹੋਵੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ 6 ਜਨਵਰੀ 2023 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਕਮਰਾ ਨੰਬਰ 227-ਈ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਹਿਲੀ ਮੰਜ਼ਿਲ, ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾ ਕੇ ਦਾਖ਼ਲਾ ਲੈ ਸਕਦੇ ਹਨ।
CATEGORIES ਮਾਲਵਾ


