ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 16 ਨਵੰਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਉਹਨਾਂ ਵਰਕਿੰਗ ਕਮੇਟੀ ਨੂੰ ਆਪਣਾ ਅਸਤੀਫਾ ਭੇਜਿਆ। ਸੁਖਬੀਰ ਸਿੰਘ ਬਾਦਲ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਅੱਜ ਉਹਨ੍ਾਂ ਨੇ ਆਪਣੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਪਿਛਲੇ ਸਮੇਂ ਦੌਰਾਨ ਉਨਾਂ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਛੱਡਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤਾਂ ਵਿੱਚ ਸੁਧਾਰ ਹੋਣਗੇ ਜਾਂ ਨਹੀਂ। ਅਕਾਲੀ ਦਲ ਦੇ ਬਾਗੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤੇ ਗਏ ਟਵੀਟ ਵਿੱਚ ਉਹਨਾਂ ਕਿਹਾ ਕਿ “ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।”

CATEGORIES
TAGS
Share This

COMMENTS

Wordpress (0)
Disqus (0 )
Translate