ਉਰਦੂ ਆਮੋਜ ਦੀ ਸਿਖਲਾਈ ਲਈ ਮੁਫਤ ਕਲਾਸਾਂ ਸ਼ੁਰੂ

ਅਪਲਾਈ ਕਰਨ ਦੀ ਆਖਰੀ ਮਿਤੀ 31 ਦਸੰਬਰ  2022 

ਫਰੀਦਕੋਟ 22 ਦਸੰਬਰ  

 ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਮਿਤੀ 21 ਦਸੰਬਰ  2022 ਤੋਂ ਸ਼ੁਰੂ ਕੀਤਾ ਗਿਆ ਹੈ।

          ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਰਦੂ ਆਮੋਜ਼ ਕੋਰਸ ਦਾ ਸਮਾਂ 1 ਜਨਵਰੀ 2023 ਤੋਂ 30 ਜੂਨ 2023 ਹੈ ਜੋ ਕਿ 6 ਮਹੀਨੇ ਦਾ ਕੋਰਸ ਹੈ। ਕੋਰਸ ਖਤਮ ਹੋਣ ਉਪਰੰਤ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਹੋਣ ਵਾਲੇ ਉਮੀਦਵਾਰ ਨੂੰ ਵਿਭਾਗ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਰਦੂ ਕਲਾਸ ਦਾ ਸਮਾਂ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸ਼ਾਮ 5-15 ਤੋਂ 6-15 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਦਾਖਲਾ ਲੈਣ ਵਾਲੇ ਉਮੀਦਵਾਰ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਦਫਤਰ, ਕਮਰਾ ਨੰ. 341, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਫਰੀਦਕੋਟ ਤੋਂ ਪ੍ਰਾਪਤ ਕਰ ਸਕਦੇ ਹਨ।ਦਾਖਲਾ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 31 ਦਸੰਬਰ 2022 ਤੱਕ ਹੈ। ਉਰਦੂ ਸਿੱਖਣ ਦਾ ਚਾਹਵਾਨ ਕੋਈ ਵੀ ਉਮੀਦਵਾਰ ਇਸ ਵਿੱਚ ਦਾਖਲਾ ਲੈ ਸਕਦਾ ਹੈ।

CATEGORIES
TAGS
Share This

COMMENTS

Wordpress (0)
Disqus (0 )
Translate