ਗੈਰ ਸੰਚਾਰੀ ਰੋਗਾਂ ਨੂੰ ਜਾਗਰੂਕਤਾ ਨਾਲ ਠੱਲ੍ਹ ਪਾਈ ਜਾ ਸਕਦੀ ਹੈ-ਡਾ.ਹਰਜਿੰਦਰ ਸਿੰਘ
ਸਮੂਹ ਸਟਾਫ ਨਾਲ ਕੀਤੀ ਰੀਵਿਊ ਮੀਟਿੰਗ,ਡੇਂਗੂ ਲਈ ਟੀਮਾਂ ਨੂੰ ਘਰ-ਘਰ ਜਾ ਸਰਵੇ ਕਰਨ ਦੀ ਹਦਾਇਤ
ਕਪੂਰਥਲਾ 20 ਨਵੰਬਰ। ਸਿਵਲ ਸਰਜਨ ਕਪੂਰਥਲਾ ਡਾ.ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਐਸ.ਡੀ.ਐਚ ਭੁੱਲਥ ਡਾ.ਹਰਜਿੰਦਰ ਸਿੰਘ ਵੱਲੋਂ ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਸਮੂਹ ਸਟਾਫ ਦੀ ਸਿਹਤ ਪ੍ਰੋਗਰਾਮਾਂ ਦੇ ਕੰਮਕਾਜ ਸੰਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਤੋਂ ਸ੍ਰੀ ਨਰਿੰਦਰ ਸਿੰਘ ਐਨ.ਸੀ.ਡੀ ਪ੍ਰੋਗਰਾਮ ਸੁਪਰਵਾਈਜ਼ਰ, ਮੈਡੀਕਲ ਅਫਸਰ ਡਾ.ਸਰਵਲੀਨ ਕੌਰ, ਬਲਾਕ ਐਕਸਟੇਂਸ਼ਨ ਐਜੁਕੇਟਰ ਮੋਨਿਕਾ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਏ.ਐਨ.ਸੀ ਚੈਅਕੱਪ, ਸਰਕਾਰੀ ਸੰਸਥਾ ਵਿੱਚ ਜਣੇਪਾ, ਟੀ.ਬੀ, ਟੀਕਾਕਰਨ, ਅਨੀਮਿਆ,ਅੱਖਾਂ ਦੀ ਸਮੇਂ ਸਿਰ ਜਾਂਚ ਆਦਿ ਸੰਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਸਟਾਫ ਨੂੰ ਸਾਂਸ ਪ੍ਰੋਗਰਾਮ ਬਾਰੇ ਵੀ ਦੱਸਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋ ਵਿਸ਼ੇਸ਼ ਤੌਰ ‘ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਨੂੰ ਸੁਚਾਰੂ ਢੰਗ ਨਾਲ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਕਿਹਾ।
ਆਈ.ਐਚ.ਸੀ.ਆਈ ਪ੍ਰੋਗਰਾਮ ਸੰਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ
ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਤੋਂ ਸ੍ਰੀ ਨਰਿੰਦਰ ਸਿੰਘ ਐਨ.ਸੀ.ਡੀ ਪ੍ਰੋਗਰਾਮ ਸੁਪਰਵਾਈਜ਼ਰ ਵੱਲੋਂ ਸੀ.ਐਚ.ਓ ਅਤੇ ਏ.ਐਨ.ਐਮ ਨੂੰ ਐਨ.ਸੀ.ਡੀ ਸ੍ਰਕਿਨਿੰਗ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਪਿੰਡ ਪੱਧਰ ‘ਤੇ ਕੈਂਪ ਦਾ ਆਯੋਜਨ ਕਰ ਹਾਈਪਰਟੇਂਸ਼ਨ ਅਤੇ ਸ਼ੁਗਰ ਦੇ ਮਰੀਜ਼ਾਂ ਦੀ ਭਾਲ ਕਰ ਤੁਰੰਤ ਇਲਾਜ ਸ਼ੁਰੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਸ ਦੌਰਾਨ ਆਈ. ਐਚ. ਸੀ. ਆਈ ( ਇੰਡੀਅਨ, ਹਾਈਪਰਟੇਂਸ਼ਨ, ਕੰਟ੍ਰੋਲ, ਇੰਨੀਸ਼ਿਏਟੀਵ)
ਪ੍ਰੋਗਰਾਮ ਸੰਬੰਧੀ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਟ੍ਰੇਨਿੰਗ ਦਿੱਤੀ।
ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਦੇ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ
ਇਸ ਦੌਰਾਨ ਐਸ.ਐਮ.ਓ ਡਾ.ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਦੇ ਨਾਲ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਫੀਲਡ ਸਟਾਫ ਨੂੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਆਪਣੇ-ਆਪਣੇ ਪਿੰਡ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਓੁਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ ਅਤੇ ਕਰਨਾ ਦੋਵੇਂ ਗੈਰ ਕਾਨੂੰਨੀ ਹੈ। ਐਕਟ ਦੇ ਅਨੁਸਾਰ ਅਜਿਹਾ ਕਰਨ ਵਾਲੇ ਵਿਅਕਤੀ ਜਾਂ ਸੰਸਥਾ ਉੱਪਰ ਜੁਰਮਾਨਾ ਲਗਾਇਆ ਜਾਂਦਾ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਦੇ ਸਦਕਾ ਹੀ ਸਮਾਜ ਵਿੱਚ ਹੁਣ ਵਧੇਰੇ ਜਾਗਰੂਕਤਾ ਆਈ ਹੈ,ਜਿਸ ਨਾਲ “ਬੇਟੀ ਬਚਾਓ ਬੇਟੀ ਪੜਾਓ” ਮੁਹਿੰਮ ਨੂੰ ਭਰਵਾਂ ਹੁੰਗਾਰਾਂ ਮਿਲਿਆ ਹੈ।



