ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ, ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਲਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਜੋਂ ਆਪਣੀ ਜਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਸੌਂਪੀ ਗਈ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਹੋਣਗੇ ਤੇ ਉਹਨਾਂ ਦੇ ਨਾਲ ਅਮਨਸ਼ੇਰ ਸਿੰਘ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਲਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਨ ਅਰੋੜਾ ਤੇ ਸ਼ੈਰੀ ਕਲਸੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਜਿੰਮੇਵਾਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ।

CATEGORIES ਪੰਜਾਬ


