ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ, ਇੱਕੋ ਪਿੰਡ ਦੇ 8 ਨੌਜਵਾਨਾਂ ਨੂੰ ਇਕੱਠਿਆਂ ਮਿਲੀ ਨੌਕਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਚਲਾਇਆ ਸਿਲਸਿਲਾ ਢਾਈ ਸਾਲ ਬਾਅਦ ਵੀ ਲਗਾਤਾਰ ਜਾਰੀ ਹੈ। ਸਰਕਾਰੀ ਨੌਕਰੀਆਂ ਦਾ ਅੰਕੜਾ 50 ਹਜ਼ਰ ਦੇ ਕਰੀਬ ਪਹੁੰਚਣ ਵਾਲਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਸਰਕਾਰ ਵੱਲੋਂ ਲਗਾਤਾਰ ਉਪਲਬਧ ਕਰਵਾਏ ਜਾ ਰਹੇ ਹਨ। ਪੰਜਾਬ ਦੇ ਇਸ ਪਿੰਡ ਲਈ ਅੱਜ ਸੁਭਾਗਾ ਭਰਿਆ ਦਿਨ ਸੀ ਜਦੋਂ ਪਿੰਡ ਦੇ ਅੱਠ ਨੌਜਵਾਨਾਂ ਨੂੰ ਇੱਕੋ ਸਮੇਂ ਸਰਕਾਰੀ ਨੌਕਰੀ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੀਐਸਪੀਸੀਐਲ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਗਏ ਇਹਨਾਂ ਨਿਯੁਕਤੀ ਪੱਤਰ ਵੰਡ ਸਮਾਗਮਾਂ ਦੌਰਾਨ ਪਿੰਡ ਮੌਲਾਂ ਦੇ ਅੱਠ ਨੌਜਵਾਨਾਂ ਨੂੰ ਇਕੱਠਿਆਂ ਸਹਾਇਕ ਲਾਈਨਮੈਨ ਦੀ ਸਰਕਾਰੀ ਨੌਕਰੀ ਮਿਲੀ ਤੇ ਨਿਯੁਕਤੀ ਪੱਤਰ ਮੁੱਖ ਮੰਤਰੀ ਵੱਲੋਂ ਇਹਨਾਂ ਨੂੰ ਸੌਂਪੇ ਗਏ। ਹੁਣ ਤੱਕ ਪਿੰਡ ਦੇ 14 ਨੌਜਵਾਨ ਸਹਾਇਕ ਲਾਈਨਮੈਨ ਦੀ ਨੌਕਰੀ ਵਿੱਚ ਚੁਣੇ ਜਾ ਚੁੱਕੇ ਹਨ। ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਧਰ ਪਿੰਡ ਵਿੱਚ ਖੁਸ਼ੀ ਦਾ ਆਲਮ ਹੈ ਕਿ ਉਹਨਾਂ ਦੇ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਅੱਜ ਜਦੋਂ ਇਕੱਠਿਆ ਅੱਠ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਮਿਲੇ ਤਾਂ ਪਿੰਡ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।