ਅੱਜ ਹੈ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ,ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ 26 ਨਵੰਬਰ। ਅੱਜ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਣਾਉਣ ਬਾਅਦ ਆਮ ਆਦਮੀ ਪਾਰਟੀ ਦੇਸ਼ ਦੀ ਵੱਡੀ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੇਸ਼ ਵਾਸੀਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ
“ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ‘ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ ‘ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ।
ਆਓ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਅਤੇ ਸੂਬੇ ਨੂੰ ਹੋਰ ਬੇਹਤਰ ਬਣਾਉਣ ਦਾ ਸੰਕਲਪ ਲਈਏ।”




