ਜਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ,ਹਲਕਾ ਇੰਚਾਰਜ ਹੈਰੀ ਸੰਧੂ ਦੀ ਅਗਵਾਈ ਵਿਚ ਹੋਈ ਮੀਟਿੰਗ
ਅਬੋਹਰ 26 ਨਵੰਬਰ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਤੋਂ ਹੋਣ ਵਾਲੀ ਜਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਹਰਬਿੰਦਰ ਸਿੰਘ ਹੈਰੀ ਸੰਧੂ ਵੱਲੋਂ ਵਾਰਡ ਨੰਬਰ 22 ਵਿੱਚ ਪਾਰਟੀ ਦੇ ਆਗੂ ਸਾਬਕਾ ਕੌਂਸਲਰ ਅਨਿਲ ਕੁਮਾਰ ਡੱਬੂ ਵਲੋਂ ਰੱਖੀਆਂ ਵਰਕਰ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਈ। ਜਿਸ ਵਿੱਚ ਵਾਰਡ ਨੰਬਰ 22 ਦੀ ਜਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਤੇ ਹੈਰੀ ਸੰਧੂ ਵੱਲੋਂ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ ਕਿ 22 ਨੰਬਰ ਵਾਰਡ ਦੀ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀਆਂ ਖਿੱਚ ਲਓ, ਆਪਾਂ ਇਸ ਚੋਣ ਵਿੱਚ ਪਾਰਟੀ ਉਮੀਦਵਾਰ ਨੂੰ ਜਿਤਾ ਕੇ ਨਗਰ ਨਿਗਮ ਭੇਜਣਾ ਹੈ। ਇਸ ਮੌਕੇ ਤੇ ਹਰਚਰਨ ਸਿੰਘ ਪੱਪੂ, ਅਜੀਤ ਸਿੰਘ ਰਿੰਕੂ ਤੇ ਹੋਰ ਆਗੂ ਤੇ ਵਰਕਰ ਵੀ ਹਾਜ਼ਰ ਸਨ।
CATEGORIES ਮਾਲਵਾ