ਸੁਪਰ ਸੀਡਰ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ
ਬਰਨਾਲਾ 27 ਨਵੰਬਰ। ਬਰਨਾਲਾ ਜ਼ਿਲ੍ਹੇ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ।ਜਿੱਥੇ 20 ਸਾਲਾ ਨੌਜਵਾਨ ਦੀ ਕਣਕ ਦੀ ਬਿਜਾਈ ਕਰਦਿਆਂ ਸੁਪਰ ਸੀਡਰ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੈਣੀ ਫੱਤਾ ਦੇ 20 ਸਾਲਾਂ ਨੌਜਵਾਨ ਸੁਖਬੀਰ ਸਿੰਘ ਪੁੱਤਰ ਜੁਗਰਾਜ ਸਿੰਘ ਦੀ ਆਪਣੇ ਖੇਤ ਕਣਕ ਬੀਜਣ ਸਮੇਂ ਸੁਪਰ ਸੀਡਰ ਵਿੱਚ ਆਉਣ ਨਾਲ ਦਰਦਨਾਕ ਮੌਤ ਹੋ ਗਈ ਹੈ। ਸੁਖਬੀਰ ਸਿੰਘ ਕਣਕ ਬੀਜਣ ਸਮੇਂ ਟਰੈਕਟਰ ਦੀ ਸੀਟ ਤੋੰ ਉੱਠ ਕੇ ਪਿੱਛੇ ਸੁਪਰ ਸੀਡਰ ਦੇਖਣ ਲੱਗਿਆ ਸੀ ਤਾਂ ਉਸ ਦਾ ਪੈਰ ਤਿਲਕ ਗਿਆ ਤੇ ਉਹ ਸੁਪਰ ਸੀਡਰ ਦੀ ਲਪੇਟ ਵਿੱਚ ਆ ਗਿਆ ਤੇ ਉਸ ਦੇ ਸਰੀਰ ਦੇ ਟੁਕੜੇ ਟੁਕੜੇ ਹੋ ਗਏ ।ਸੁਖਬੀਰ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ।
CATEGORIES ਪੰਜਾਬ