ਨਵੇਂ ਚੁਣੇ ਗਏ ਵਿਧਾਇਕਾਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 27 ਨਵੰਬਰ। ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜਿਮਨੀ ਚੋਣਾਂ ਦੌਰਾਨ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਿੱਦੜਬਾਹਾ ਹਲਕੇ ਤੋਂ ਹਰਦੀਪ ਸਿੰਘ ਡਿੰਪੀ ਢਿੱਲੋ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਤੇ ਚੱਬੇਵਾਲ ਤੋਂ ਇਸ਼ਾਕ ਚੱਬੇਵਾਲ ਨਾਲ ਮੁਲਾਕਾਤ ਦੌਰਾਨ ਉਹਨਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ। ਇਸ ਮੌਕੇ ਤੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਆਪਣੇ ਆਪਣੇ ਹਲਕੇ ਦੀਆਂ ਮੁੱਖ ਸਮੱਸਿਆਵਾਂ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ।

CATEGORIES
Share This

COMMENTS

Wordpress (0)
Disqus (0 )
Translate