ਪੇਟ ਦੇ ਕੀੜੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਪਾਉਦੇਂ ਨੇ ਰੁਕਾਵਟ-ਡਾ.ਅਸ਼ਵਨੀ ਕੁਮਾਰ

ਐਸ.ਐਮ.ਓ. ਵੱਲੋਂ ਸਕੂਲੀ ਬੱਚਿਆਂ ਨੂੰ ਦਿੱਤੀ ਗਈ ਐਲਬੈਂਡਾਜੋਲ ਦੀ ਖੁਰਾਕ

ਕਪੂਰਥਲਾ 28 ਨਵੰਬਰ। ਸਿਵਲ ਸਰਜਨ ਕਪੂਰਥਲਾ ਡਾ.ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਢਿੱਲਵਾਂ ਅਧੀਨ ਆਉਦੇਂ ਸਮੂਹ ਸਕੂਲਾਂ ਵਿੱਚ ਡੀ-ਵਰਮਿੰਗ ਡੇ (“ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ”) ਮਨਾਇਆ ਗਿਆ। ਇਸੇ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਅਤੇ ਏ.ਐਮ.ਓ ਡਾ. ਗੌਰਵ ਕੁਮਾਰ ਵੱਲੋਂ ਸਰਕਾਰੀ ਪ੍ਰਾਈਮਰੀ ਸਕੂਲ ਨਡਾਲਾ ਦੇ ਸਕੂਲੀ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦਿੱਤੀ ਗਈ।
ਸੀਨੀਅਰ ਮੈਡੀਕਲ ਅਫਸਰ ਡਾ.ਅਸ਼ਵਨੀ ਕੁਮਾਰ ਨੇ ਬੱਚਿਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਐਲਬੈਂਡਾਜੋਲ ਦੀ ਗੋਲੀ ਖਾਣਾ ਖਾਣ ਉਪਰੰਤ ਹੀ ਖਾਣੀ ਚਾਹੀਦੀ ਹੈ, ਇਸ ਗੋਲੀ ਨਾਲ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਜਿਆਦਾਤਰ ਬੱਚਿਆਂ ਵਿੱਚ ਪੇਟ ਦੇ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖੂਨ ਦੀ ਕਮੀ ਦੇ ਲੱਛਣ ਵੇਖਣ ਨੂੰ ਮਿਲਦੇ ਹਨ, ਜਿਸ ਕਾਰਨ ਹਮੇਸ਼ਾ ਥਕਾਵਟ ਰਹਿਣਾ, ਮਾਨਸਿਕ ਅਤੇ ਸੰਪੂਰਨ ਸਰੀਰਕ ਵਿਕਾਸ ਵਿੱਚ ਘਾਟ ਆ ਸਕਦੀ ਹੈ। ਉਨ੍ਹਾਂ ਦੱਸਇਆਂ ਇਸ ਖੁਰਾਕ ਨਾਲ ਬੱਚਿਆਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰਥਾ ਵੱਧਣ ਦੇ ਨਾਲ-ਨਾਲ ਉਨ੍ਹਾਂ ਦੇ ਸਰੀਰ ਵਿੱਚ ਖੂਨ ਦੀ ਘਾਟ ਵੀ ਪੂਰੀ ਹੋਵੇਗੀ।
ਏ.ਐਮ.ਓ ਡਾ. ਗੌਰਵ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਬੱਚੇ ਅੱਜ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 5 ਦਸੰਬਰ ਨੂੰ ਡੀ-ਵਰਮਿੰਗ ਮੋਪ ਅੱਪ ਰਾਉਂਡ ਦੌਰਾਨ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੀ ਤੇ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ, ਫਲ ਅਤੇ ਸਬਜੀਆਂ ਸਾਫ ਪਾਣੀ ਨਾਲ ਧੋਵੋ, ਨਹੂੰ ਸਾਫ ਅਤੇ ਛੋਟੇ ਰੱਖੋ, ਹਮੇਸ਼ਾ ਸਾਫ ਪਾਣੀ ਪੀਓ, ਭੋਜਣ ਨੂੰ ਢੱਕ ਕੇ ਰੱਖੋ, ਪੈਰਾਂ ਵਿੱਚ ਬੂਟ ਚੱਪਲਾ ਪਹਿਨੋ, ਆਪਣੇ ਹੱਥ ਸਾਬਣ ਨਾਲ ਧੋਵੋ ਖਾਸਕਰ ਖਾਣ ਖਾਣ ਤੋਂ ਪਹਿਲਾਂ ਅਤੇ ਪਖਾਣਾ ਜਾਣ ਤੋਂ ਬਾਅਦ। ਇਸ ਦੌਰਾਨ ਬਲਾਕ ਐਕਸਟੈਂਸ਼ਨ ਐਜੁਕੇਟਰ ਮੋਨਿਕਾ ਨੇ ਕਿਹਾ ਕਿ ਬੱਚਿਆਂ ਨੂੰ ਸਮੇਂ-ਸਮੇਂ ਤੇ ਆਪਣੇ ਹੱਥਾਂ-ਪੈਰਾਂ ਦੇ ਨਹੂੰ ਵੱਧਣ ਨਹੀਂ ਦੇਣੇ ਚਾਹੀਦੇ ਅਤੇ ਇਨ੍ਹਾਂ ਨੂੰ ਸਮੇਂ-ਸਮੇਂ ‘ਤੇ ਕੱਟਦੇ ਰਹਿਣਾ ਚਾਹੀਦਾ ਹੈ। ਇਸਦੇ ਨਾਲ ਹੀ ਖੁੱਲੇ ਵਿੱਚ ਵਿਕਣ ਵਾਲੇ ਖਾਦ ਪਦਾਰਥ ਅਤੇ ਬਾਹਰੀ ਪਦਾਰਥਾਂ ਨੂੰ ਖਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਘਰ ਦਾ ਬਣਿਆ ਖਾਣ ਅਤੇ ਆਪਣੀ ਨਿੱਜੀ ਸਾਫ ਸਫਾਈ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਸਿਹਤਮੰਦ ਰਹਿਣ।

CATEGORIES
TAGS
Share This

COMMENTS

Wordpress (0)
Disqus (0 )
Translate