ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ
ਸ੍ਰੀ ਮੁਕਤਸਰ ਸਾਹਿਬ (ਬਿਕਰਮਜੀਤ ਸਿੰਘ)
24 ਘੰਟਿਆਂ ਦੌਰਾਨ ਵੱਖ ਵੱਖ ਥਾਣਿਆਂ ਵਿੱਚ 2 ਮੁਕਦਮੇ ਦਰਜ ਕਰ 4 ਵਿਅਕਤੀਆਂ ਨੂੰ ਕਾਬੂ ਕਰ 6500 ਨਸ਼ੀਲੀਆਂ ਗੋਲੀਆਂ ਅਤੇ 50 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ( ) ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ਼ਰਾਰਤੀ ਅਨਸਰਾਂ ਖਿਲਾਫ ਅਤੇ ਨਸ਼ਿਆਂ ਖਿਲਾਫ ਵਿੱਢੀ ਮਹਿਮ ਤਹਿਤ 24 ਘੰਟਿਆਂ ਦੌਰਾਨ ਵੱਖ ਵੱਖ ਥਾਣਿਆਂ ਵਿੱਚ 02 ਮੁਕਦਮੇ ਦਰਜ ਕਰ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਾਸੋਂ 6500 ਨਸ਼ੀਲੀਆਂ ਗੋਲੀਆਂ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤਾ ਗਿਆ ਹੈ।
ਕੇਸ ਨੰਬਰ 1
ਜਾਣਕਾਰੀ ਅਨੁਸਾਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਉਦੇਕਰਨ ਤੋਂ ਸੰਗੂਧੋਣ ਚੂਰਾਸਤਾ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਕਾਰ ਨੰਬਰੀ HR 26CC 5288 ਮਾਰਕਾ ਸਵਿਫਟ ਰੰਗ ਚਿੱਟਾ ਸ਼ੱਕ ਦੇ ਆਧਾਰ ਰੋਕ ਕੇ ਉਸ ਵਿੱਚ ਸਵਾਰ ਵਿਅਕਤੀਆਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਅਕਸ਼ੇ ਭਠੇਜਾ ਉਰਫ ਗੋਰੂ ਪੁੱਤਰ ਦਵਿੰਦਰ ਕੁਮਾਰ ਭਠੇਜਾ ਦੂਸਰੇ ਵਿਅਕਤੀ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਦੀਸ਼ ਰਾਜ ਵਾਸੀਆਨ ਸ੍ਰੀ ਮੁਕਤਸਰ ਸਾਹਿਬ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਮ ਗੋਰਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮੋਤਲੇਵਾਲਾ ਦੱਸਿਆ। ਸ਼ੱਕ ਦੇ ਅਧਾਰ ਤੇ ਕਾਰ ਦੀ ਪਿਛਲੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 6500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੇ ਪੁਲਿਸ ਵੱਲੋਂ ਉਕਤ ਦੋਸ਼ੀਆਂ ਤੇ ਮੁਕਦਮਾ ਨੰਬਰ 224 ਮਿਤੀ 28.11.2024 ਅ/ਧ 22C/61/85 ਐਨ.ਡੀ.ਪੀ.ਐਸ ਐਕਟ ਵਾਧਾ ਜੁਰਮ 29/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਤੇ ਹੋਰ ਵੀ ਖੁਲਾਸੇ ਹੋਣ ਦੇ ਸੰਭਾਵਨਾ ਹੈ।
ਕੇਸ ਨੰਬਰ 2
ਜਾਣਕਾਰੀ ਅਨੁਸਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗੁਰੂ ਹਰਸਹਾਏ ਲਿੰਕ ਰੋਡ ਮੌਜੂਦ ਸੀ ਤਾਂ ਜ਼ਸਮਿੰਦਰ ਸਿੰਘ ਉਰਫ ਜ਼ਸ ਪੁੱਤਰ ਹਰਨਾਮ ਚੰਦ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁਕਦਮਾ ਨੰਬਰ 205 ਮਿਤੀ 28.11.2024 ਅ/ਧ 21(B)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।



