ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ,ਵਿਦੇਸ਼ੀ ਹਥਿਆਰਾਂ ਸਮੇਤ ਦੋ ਕਾਬੂ
ਅੰਮ੍ਰਿਤਸਰ 30 ਨਵੰਬਰ। ਮਾੜੇ ਅਨਸਰਾਂ ਖਿਲਾਫ ਪੰਜਾਬ ਪੁਲਿਸ ਵੱਲੋਂ ਸਿਕੰਜਾ ਕਸਿਆ ਹੋਇਆ ਹੈ ਇਸੇ ਤਹਿਤ ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਘਰਿੰਡਾ ਨੇੜੇ ਨੂਰਪੁਰ ਪੱਧਰੀ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ। ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪ੍ਰੇਟਿਵ ਦੀ ਉਡੀਕ ਕਰ ਰਹੇ ਸਨ।
ਇਸ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੂੰ ਫੜੇ ਗਏ ਦੋ ਜਣਿਆਂ ਤੋਂ 8 ਆਧੁਨਿਕ ਹਥਿਆਰ ਜਿਸ ਵਿੱਚ 4 ਗਲੋਕ ਪਿਸਤੌਲ (ਆਸਟ੍ਰੀਆ ਵਿੱਚ ਬਣੇ), 2 ਤੁਰਕੀ 9mm ਪਿਸਤੌਲ ਅਤੇ 2 ਐਕਸ-ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲ ਸਮੇਤ 10 ਰੌਂਦਾਂ ਦੀ ਬਰਾਮਦਗੀ ਹੋਈ ਹੈ।



