ਸੁਖਬੀਰ ਬਾਦਲ ਤੇ ਚੱਲੀ ਗੋਲੀ, ਵਾਲ ਵਾਲ ਬਚੇ

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ਤੇ ਗੋਲੀ ਚੱਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਸਜ਼ਾ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਰੇਦਾਰੀ ਦੀ ਸੇਵਾ ਕੀਤੀ ਜਾ ਰਹੀ ਸੀ। ਇਸ ਦੌਰਾਨ ਦਲ ਖਾਲਸਾ ਨਾਲ ਸੰਬੰਧਿਤ ਦੱਸੇ ਜਾ ਰਹੇ ਨਰਿੰਦਰ ਸਿੰਘ ਨਾਮ ਦੇ ਵਿਅਕਤੀ ਵੱਲੋਂ ਸੁਖਬੀਰ ਬਾਦਲ ਦੇ ਸਾਹਮਣੇ ਆ ਕੇ ਉਸ ਉੱਪਰ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਤੁਰੰਤ ਮੌਕੇ ਤੇ ਖੜੇ ਸੇਵਾਦਾਰਾਂ ਨੇ ਵੱਡੀ ਘਟਨਾ ਵਾਪਰਨ ਤੋਂ ਬਚਾਅ ਕਰ ਲਿਆ। ਉਧਰ ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ।

CATEGORIES
Share This

COMMENTS

Wordpress (0)
Disqus (0 )
Translate