ਪਿਤਾ ਦੇ ਕਾਤਲ ਨੂੰ ਉਮਰ ਕੈਦ
ਫਾਜਿ਼ਲਕਾ, 23 ਦਸੰਬਰ
ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਮਾਮਲੇ ਵਿਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਾਲ 2021 ਵਿਚ ਰਛਪਾਲ ਸਿੰਘ ਵਾਸੀ ਲੱਲਾ ਬਸਤੀ, ਜਲਾਲਾਬਾਦ ਨੇ ਆਪਣੇ ਪਿਤਾ ਕ੍ਰਿਪਾਲ ਸਿੰਘ ਦਾ ਹੀ ਕਤਲ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਚ ਐਫਆਈਆਰ ਨੰਬਰ 171 ਮਿਤੀ 26 ਜ਼ੁਲਾਈ 2021 ਅਧੀਨ ਧਾਰਾ 302 ਦਰਜ ਕੀਤੀ ਗਈ ਸੀ।ਇਸ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੇ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ 22 ਦਸੰਬਰ ਨੂੰ ਸੁਣਾਏ ਫੈਸਲੇ ਵਿਚ ਦੋਸੀ਼ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ।ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀ ਨੂੰ ਇਕ ਸਾਲ ਹੋਰ ਕੈਦ ਭੁਗਤਨੀ ਪਵੇਗੀ।
CATEGORIES ਪੰਜਾਬ