ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ

·       ਮੇਲੇ ਵਿੱਚ 600 ਤੋਂ ਵੱਧ ਪ੍ਰਾਰਥੀਆਂ ਨੇ ਕੀਤੀ ਸ਼ਿਰਕਤ

·       ਵੱਖ-ਵੱਖ ਕੰਪਨੀਆਂ ਵੱਲੋਂ  ਕਰੀਬ 280 ਪ੍ਰਾਰਥੀਆਂ ਦੀ ਕੀਤੀ ਚੋਣ

          ਬਠਿੰਡਾ, 23 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਟ੍ਰੇਡ ਵਿੰਗ ਦੇ ਚੇਅਰਮੈਨ ਸ਼੍ਰੀ ਅਨਿੱਲ ਠਾਕੁਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਤੇ ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ ਨੇ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜਗਾਰ ਮੇਲੇ ਵਿੱਚ 600 ਤੋਂ ਵੱਧ ਪ੍ਰਾਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਵੱਖ-ਵੱਖ ਕੰਪਨੀਆਂ ਵੱਲੋਂ  ਲਗਭਗ 280 ਪ੍ਰਾਰਥੀਆਂ ਦੀ ਚੋਣ ਕੀਤੀ ਗਈ।

            ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਮੈਗਾ ਰੋਜ਼ਗਾਰ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 17 ਕੰਪਨੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਟਰਾਈਡੈਂਟ ਬਰਨਾਲਾ, ਆਈ.ਸੀ.ਆਈ.ਸੀ.ਆਈ. ਬੈਂਕ, ਏਅਰਟੈਲ, ਫਲਿਪਕਾਰਟ, ਡੌਮੀਨੌਜ, ਇੰਡੀਆ ਜੌਬ ਕਾਰਟ, ਸੱਤਿਆ ਮਾਈਕਰੋ ਕੈਪੀਟਲ, ਐਸ.ਬੀ.ਆਈ.ਲਾਈਫ ਇੰਸੋਰੈਂਸ, ਐਡਲਵਾਇਸ ਟੋਕੀਓ ਲਾਈਫ ਇੰਸੋਰੈਂਸ, ਜਿੰਦਲ ਹਾਰਟ, ਬਿਲਡਟੈੱਕ ਇੰਜੀਨੀਅਰ, ਪੁਖਰਾਜ ਹੈਲਥਕੇਅਰ ਆਦਿ ਨਾਮੀ ਕੰਪਨੀਆਂ ਸ਼ਾਮਲ ਸਨ।

            ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਤੇ ਰੋਜ਼ਗਾਰ ਮੇਲਿਆ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਉਣ ਵਾਲੇ ਰੋਜ਼ਗਾਰ ਮੇਲਿਆ ਦੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ ਬਠਿੰਡਾ (DBEE Bathinda) ਨੂੰ ਜੁਆਇੰਨ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਾਰਥੀ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਨਾਲ ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਸਲ ਅਤੇ ਫੋਟੋ ਸਟੇਟ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ। 

CATEGORIES
TAGS
Share This

COMMENTS

Wordpress (0)
Disqus (0 )
Translate