ਕੇਂਦਰੀ ਸਿਹਤ ਮੰਤਰੀ ਵੱਲੋਂ ਦੇਸ਼ ਪੱਧਰੀ “ਟੀਬੀ ਮੁਕਤ ਭਾਰਤ ਅਭਿਆਨ” ਹਰਿਆਣੇ ਤੋਂ ਕੀਤਾ ਗਿਆ ਸ਼ੁਰੂ

ਪੰਚਕੁਲਾ 7 ਦਸੰਬਰ। ਕੇਂਦਰੀ ਸਿਹਤ ਵਿਭਾਗ ਵੱਲੋਂ ਟੀਬੀ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਹਰਿਆਣਾ ਤੋਂ ਕੀਤੀ ਗਈ ਹੈ। ਅੱਜ ਹਰਿਆਣਾ ਦੇ ਪੰਚਕੁਲਾ ਵਿੱਚ ਹੋਏ ਰਾਸ਼ਟਰੀ ਪੱਧਰੀ ਪ੍ਰੋਗਰਾਮ ਵਿੱਚ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਸ਼ਿਰਕਤ ਕੀਤੀ ਤੇ ਉਹਨਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਤੇ ਦੇਸ਼ ਭਰ ਵਿੱਚ ਇਹ ਮੁਹਿੰਮ ਲਗਾਤਾਰ ਜਾਰੀ ਰਹੂਗੀ। ਤਾਂ ਜੋ ਟੀਬੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। 100 ਦਿਨ ਦੇ ਇਸ ਦੇਸ਼ ਵਿਆਪੀ ਅਭਿਆਨ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਜੇਪੀ ਨੱਡਾ ਨੇ ਕਿਹਾ ਕਿ ਇਹ ਅਭਿਆਨ ਦੇਸ਼ ਦੇ 33 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 347 ਜਿਲਿਆਂ ਵਿੱਚ ਲਾਗੂ ਕੀਤਾ ਜਾਵੇਗਾ। ਇਨਾਂ ਜਿਲਿਆਂ ਵਿੱਚ ਟੀਬੀ ਦੀ ਜਾਂਚ ਕੀਤੀ ਜਾਵੇਗੀ ਅਤੇ ਟੀਬੀ ਨੂੰ ਫੈਲਣ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਟੀਬੀ ਨਾਲ ਹੋਣ ਵਾਲੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਅਸੀਂ ਇਸ ਬਿਮਾਰੀ ਨੂੰ ਖਤਮ ਕਰਕੇ ਰਹਾਂਗੇ।

ਇਸ ਮੌਕੇ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣੇ ਤੋਂ ਦੇਸ਼ ਪਧਰੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੂੰ ਜਿੱਥੇ ਸੂਬੇ ਭਰ ਵਿੱਚ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਤੇ ਟੀਬੀ ਦੇ ਖਾਤਮੇ ਲਈ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣਗੇ, ਉੱਥੇ ਉਹਨਾਂ ਕਿਹਾ ਕਿ ਬਾਕੀ ਰਾਜਾਂ ਵਿੱਚ ਵੀ ਟੀਬੀ ਦੀ ਰੋਕਥਾਮ ਲਈ ਕੇਂਦਰ ਸਰਕਾਰ ਦੇ ਉਪਰਾਲਿਆਂ ਨੂੰ ਭਰਪੂਰ ਹੁੰਗਾਰਾ ਮਿਲੇਗਾ।

CATEGORIES
Share This

COMMENTS

Wordpress (0)
Disqus (0 )
Translate