ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ,ਚੋਣ ਜਾਬਤਾ ਲਾਗੂ
ਚੰਡੀਗੜ੍ਹ 8 ਦਸੰਬਰ।
ਪੰਜਾਬ ਚੋਣ ਕਮਿਸ਼ਨ ਵੱਲੋਂ ਅੱਜ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਚੰਡੀਗੜ੍ਹ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਚੋਣਾਂ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਫਗਵਾੜਾ ਅੰਮ੍ਰਿਤਸਰ ਪਟਿਆਲਾ ਜਲੰਧਰ ਤੇ ਲੁਧਿਆਣਾ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ। ਜਿੱਥੇ 21 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਹੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਕੱਲ 9 ਦਸੰਬਰ ਤੋਂ ਨਾਮਜਦਗੀ ਭਰਨ ਦਾ ਸਮਾਂ ਸ਼ੁਰੂ ਹੋਵੇਗਾ ਤੇ ਨਾਮਜਦਗੀ ਭਰਨ ਦੀ ਆਖਰੀ ਤਰੀਕ 12 ਦਸੰਬਰ ਹੋਵੇਗੀ। ਫਾਰਮ ਸ਼ਾਮ 3 ਵਜੇ ਤੱਕ ਭਰੇ ਜਾ ਸਕਦੇ ਹਨ। 13 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਤੇ 14 ਦਸੰਬਰ ਨੂੰ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ। ਦੱਸਣ ਯੋਗ ਹੈ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਵਿੱਚ 37,32 ਹਜਰ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਤੇ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਖਰਚ ਦੀ ਗੱਲ ਕਰੀਏ ਤਾਂ ਇੱਕ ਉਮੀਦਵਾਰ ਚੋਣ ਪ੍ਰਕਿਰਿਆ ਦੌਰਾਨ 4 ਲੱਖ ਰੁਪਏ ਖਰਚ ਕਰ ਸਕਦਾ ਹੈ।