ਸ਼ਿਕਾਇਤ ਸੈਲ ਵਿਖੇ 24 ਤੋਂ 48 ਘੰਟਿਆਂ ਵਿੱਚ ਕੀਤਾ ਜਾਵੇਗਾ ਸ਼ਿਕਾਇਤ ਦਾ ਨਿਪਟਾਰਾ-ਡਿਪਟੀ ਕਮਿਸ਼ਨਰ
ਸ਼ਿਕਾਇਤ ਸੈੱਲ ਵਿੱਚ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤ ਦੇ ਸਕਦੇ ਹਨ ਜਿਲਾ ਨਿਵਾਸੀ
ਆਫਲਾਈਨ, ਈ-ਮੇਲ ਜਾਂ ਜਾਰੀ ਕੀਤੇ ਮੋਬਾਇਲ ਨੰਬਰ ਤੇ ਭੇਜੀ ਜਾ ਸਕਦੀ ਹੈ ਸ਼ਿਕਾਇਤ
ਜਿਲੇ ਵਿੱਚ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਤਹਿਤ ਜਿਲਾ ਪ੍ਰਸ਼ਾਸ਼ਨ ਦਾ ਅਹਿਮ ਉਪਰਾਲਾ
ਫਰੀਦਕੋਟ 23 ਦਸੰਬਰ () ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ ਜਿਲੇ ਅੰਦਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਨੂੰ ਲੈ ਕੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਇਕ ਵਰਕਸ਼ਾਪ ਦਾ ਆਯਜੋਨ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਮੌਜੂਦ ਅਧਿਕਾਰੀਆਂ ਨਾਲ ਆਪਣੇ ਵਿਚਾਰ ਅਤੇ ਤਜਰਬੇ ਨੂੰ ਸਾਂਝਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨਿਰਪੱਖਤਾ,ਇਮਾਨਦਾਰੀ ਅਤੇ ਜਿੰਮੇਵਾਰੀ ਦੀ ਭਾਵਨਾ ਹੋਣ ਨਾਲ ਵੀ ਲੋਕਾਂ ਦਾ ਪ੍ਰਸ਼ਾਸ਼ਨ ਅਤੇ ਸਰਕਾਰ ਤੇ ਭਰੋਸਾ ਬਣਦਾ ਹੈ। ਉਨ੍ਹਾਂ ਦੱਸਿਆ ਕਿ ਜਿਲਾ ਨਿਵਾਸੀਆਂ ਨੂੰ ਸਹੂਲਤਾਂ ਦੇਣ ਦੇ ਮਕਸਦ ਦੇ ਨਾਲ ਇੱਕ ਸ਼ਿਕਾਇਤ ਸੈੱਲ ਬਣਾਇਆ ਗਿਆ ਹੈ। ਇਸ ਸ਼ਿਕਾਇਤ ਸੈੱਲ ਦੇ ਚਾਰ ਮੈਂਬਰ ਹਨ। ਕਿਸੇ ਵੀ ਵਿਅਕਤੀ ਤੋਂ ਆਫਲਾਈਨ ਜਾਂ ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਉਨ੍ਹਾਂ ਵੱਲੋਂ ਮਾਰਕ ਕਰਕੇ ਸਬੰਧਤ ਵਿਭਾਗ/ਅਧਿਕਾਰੀ ਨੂੰ ਭੇਜ ਦਿੱਤਾ ਜਾਂਦਾ ਹੈ ਅਤੇ ਪ੍ਰਾਪਤ ਹੋਈ ਸ਼ਿਕਾਇਤ ਦਾ 24 ਤੋਂ 48 ਘੰਟਿਆਂ ਵਿੱਚ ਨਿਪਟਾਰਾ ਕੀਤਾ ਜਾਂਦਾ ਹੈ। ਇਸ ਸਬੰਧੀ ਇੱਕ ਨੰਬਰ 94658-24960 ਵੀ ਜਾਰੀ ਕੀਤਾ ਗਿਆ ਹੈ। ਜਿਸ ਰਾਹੀਂ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਨਾਲ ਸਬੰਧਤ ਆਡੀਓ, ਵੀਡੀਓ ਜਾਂ ਕੋਈ ਵੀ ਸਮੱਗਰੀ ਭੇਜ ਸਕਦਾ ਹੈ। ਸ਼ਿਕਾਇਤ ਦੇ ਨਿਪਟਾਰੇ ਤੋਂ ਬਾਅਦ, ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ ਜਾਂਦਾ ਹੈ ਅਤੇ ਪੁੱਛਿਆ ਜਾਂਦਾ ਹੈ ਕਿ ਕੀ ਉਹ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਹੈ ਜਾਂ ਨਹੀਂ। ਇਸ ਸ਼ਿਕਾਇਤ ਸੈੱਲ ਵੱਲੋਂ ਹਰ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੰਦੇਸ਼ ਦਿੰਦੇ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਇਸ ਤਰ੍ਹਾਂ ਦੀ ਕੋਈ ਹੋਰ ਪਹਿਲਕਦਮੀ ਕੀਤੀ ਜਾ ਸਕਦੀ ਹੈ, ਜਿਸ ਨਾਲ ਕੰਮ ਨੂੰ ਹੋਰ ਵੀ ਸੁਖਾਂਲਾ ਅਤੇ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਬ ਡਵੀਜਨ ਪੱਧਰ ਤੇ ਲਗਾਏ ਜਾ ਰਹੇ ਸੁਸਾਸ਼ਨ ਕੈਂਪਾਂ ਰਾਹੀ ਆਮ ਲੋਕਾਂ ਨੂੰ ਵੱਡੇ ਪੱਧਰ ਤੇ ਲਾਭ ਹੋਇਆ ਹੈ।ਇਸ ਦੌਰਾਨ ਸਿੱਖਿਆ ਵਿਭਾਗ, ਜੰਗਲਾਤ ਵਿਭਾਗ ਸਮੇਤ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਡੀ.ਡੀ.ਪੀ. ਸ੍ਰੀ ਧਰਮਪਾਲ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ,ਐਸ.ਐਮ.ਓ ਡਾ. ਚੰਦਰ ਸ਼ੇਖਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


