ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ

ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ

ਅੰਮ੍ਰਿਤਸਰ 9 ਦਸੰਬਰ
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਗ੍ਰੰਥੀ ਗਿਆਨੀ ਕੇਵਲ ਸਿੰਘ, ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲੇ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਨੇ ਟੱਪ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਵਿਖੇ ਹੋਏ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਕਾਰਸੇਵਾ ਦੀ ਆਰੰਭਤਾ ਸਮੇਂ ਜਿਥੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਹੈ, ਉਥੇ ਸੰਗਤਾਂ ਅੰਦਰ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਵੱਡੇ ਭਾਗਾਂ ਦੇ ਨਾਲ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਲਿਆ ਜਾਂਦਾ ਹੈ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਜੀਵਨ ਸਫਲਾ ਕਰਨ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਜੀਏ ਸ਼ਮਸ਼ੇਰ ਸਿੰਘ, ਮੀਤ ਮੈਨੇਜਰ ਅਜੈ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate