ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਹਰਿਆਣੇ ਦੇ ਪਾਣੀਪਤ ਤੋਂ ਔਰਤਾਂ ਲਈ ਸਖੀ ਬੀਮਾ ਯੋਜਨਾ ਦੀ ਸ਼ੁਰੂਆਤ
ਮੁੱਖ ਮੰਤਰੀ ਨਇਬ ਸਿੰਘ ਸੈਣੀ ਦੀ ਕਾਰਜ ਸ਼ੈਲੀ ਨੂੰ ਪ੍ਰਧਾਨ ਮੰਤਰੀ ਨੇ ਸਲਾਹਿਆ
ਪਾਣੀਪਤ ਤੋਂ ਬਿਊਰੋ ਰਿਪੋਰਟ 9 ਦਸੰਬਰ।
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅੱਜ ਹਰਿਆਣਾ ਦੇ ਪਾਣੀਪਤ ਵਿੱਚ ਪਹੁੰਚੇ ਜਿੱਥੇ ਉਹਨਾਂ ਨੇ ਔਰਤਾਂ ਨੂੰ ਤੋਹਫਾ ਦਿੰਦਿਆਂ ਉਹਨਾਂ ਲਈ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। 50 ਹਜਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪਰਾਲੀ ਨਾਲ ਬਣੀ ਉਹਨਾਂ ਦੀ ਤਸਵੀਰ ਵੀ ਭੇਂਟ ਕੀਤੀ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਔਰਤਾਂ ਦੇ ਵਿਕਾਸ ਦੀ ਦਿਸ਼ਾ ਵਿੱਚ ਭਾਰਤ ਇੱਕ ਮਜਬੂਤ ਕਦਮ ਉਠਾ ਰਿਹਾ ਹੈ।ਅੱਜ ਦਾ ਦਿਨ ਬਹੁਤ ਤਰ੍ਹਾਂ ਨਾਲ ਵਿਸ਼ੇਸ਼ ਹੈ ਅੱਜ 9 ਤਰੀਕ ਹੈ ਤੇ ਸ਼ਾਸਤਰਾਂ ਵਿੱਚ 9 ਅੰਕ ਨੂੰ ਬਹੁਤ ਹੀ ਸ਼ੁਭ ਮੰਨਿਆ ਜਾਂਦਾ ਹੈ। 9 ਅੰਕ ਨਵਦਰਗਾ ਦੀ 9 ਸ਼ਕਤੀਆਂ ਨਾਲ ਜੁੜਿਆ ਹੋਇਆ ਹੈ। ਅਸੀਂ ਸਾਰੇ ਸ਼ਕਤੀ ਦੀ ਉਪਾਸਨਾ ਕਰਦੇ ਹਾਂ ਅੱਜ ਦਾ ਦਿਨ ਵੀ ਨਾਰੀ ਸ਼ਕਤੀ ਦੀ ਉਪਾਸਨਾ ਵਰਗਾ ਹੀ ਹੈ। ਉਹਨਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਦੇਸ਼ ਸੰਵਿਧਾਨ ਦੇ 75 ਸਾਲ ਪੂਰੇ ਹੋਣ ਦਾ ਮਹਾ ਉਤਸਵ ਮਨਾ ਰਿਹਾ ਹੈ। ਵਿਸ਼ਵ ਨੂੰ ਨੀਤੀ ਅਤੇ ਧਰਮ ਦਾ ਗਿਆਨ ਦੇਣ ਵਾਲੀ ਮਹਾਨ ਧਰਤੀ ਤੇ ਅੱਜ ਉਹਨਾਂ ਦਾ ਆਉਣਾ ਬਹੁਤ ਹੀ ਭਾਗਸ਼ਾਲੀ ਹੈ। ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿੱਚ ਚੱਲ ਰਹੀ ਅੰਤਰਰਾਸ਼ਟਰੀ ਗੀਤਾ ਮਹਾ ਉਤਸਵ ਦੀ ਵੀ ਪ੍ਰਸ਼ੰਸਾ ਕੀਤੀ। ਕਾਂਗਰਸ ਤੇ ਨਿਸ਼ਾਨਾ ਲਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਔਰਤਾਂ ਅਤੇ ਭੈਣਾਂ ਨੂੰ ਵੋਟ ਬੈਂਕ ਲਈ ਚੁਣਿਆ ਸੀ। ਉਹ ਲੋਕ ਇਹ ਨਹੀਂ ਸਮਝ ਰਹੇ ਕਿ ਮੋਦੀ ਤੇ ਭਾਜਪਾ ਨੂੰ ਔਰਤਾਂ ਤੇ ਭੈਣਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਡਬਲ ਇੰਜਨ ਦੀ ਸਰਕਾਰ ਦੇਸ਼ ਹਿੱਤ ਵਿੱਚ ਵੱਡੇ ਪੱਧਰ ਤੇ ਕਾਰਜ ਕਰ ਰਹੀ ਹੈ। ਕਿਸਾਨਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਹਰਿਆਣੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਰਾਜ ਵਿੱਚ ਤੇਜ਼ੀ ਨਾਲ ਵਿਕਾਸ ਹੋਵੇਗਾ। ਪ੍ਰਧਾਨ ਮੰਤਰੀ ਨੇ ਦੋਹਰਾਇਆ ਕਿ ਹਰਿਆਣਾ ਦੇ ਲੋਕਾਂ ਨੇ ਇੱਕ ਹੈ ਤਾਂ ਸੇਫ ਹੈ ਦੇ ਮੰਤਰ ਨੂੰ ਅਪਣਾਇਆ। ਉਹਨਾਂ ਕਿਹਾ ਕਿ ਪੂਰੇ ਹਰਿਆਣੇ ਦੇ ਲੋਕਾਂ ਨੇ ਏਕ ਹੈ ਤੋ ਸੇਫ ਹੈ ਦੇ ਮੰਤਰ ਨੂੰ ਅਪਣਾਉਂਦਿਆਂ ਤੀਜੀ ਵਾਰ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸੇ ਲਈ ਹਰਿਆਣਾ ਹੋਰ ਸੂਬਿਆਂ ਲਈ ਉਦਾਹਰਨ ਬਣਿਆ ਹੈ। ਉਹਨਾਂ ਸੈਣੀ ਸਰਕਾਰ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਬੇਸ਼ੱਕ ਸਰਕਾਰ ਬਣੇ ਨੂੰ ਥੋੜਾ ਸਮਾਂ ਹੀ ਹੋਇਆ ਹੈ ਪਰ ਚਰਚਾ ਪੂਰੇ ਦੇਸ਼ ਵਿੱਚ ਹੋ ਰਹੀ ਹੈ। ਇਸ ਮੌਕੇ ਤੇ ਮੁੱਖ ਮੰਤਰੀ ਨਇਬ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਤੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ 2015 ਵਿੱਚ ਇਸੇ ਇਤਿਹਾਸਿਕ ਧਰਤੀ ਤੋਂ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਦੀ ਸ਼ੁਰੂਆਤ ਕੀਤੀ ਸੀ ਤੇ ਅੱਜ ਇਸ ਪਵਿੱਤਰ ਧਰਤੀ ਤੋਂ ਦੇਸ਼ ਦੀਆਂ ਔਰਤਾਂ ਲਈ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਕੇ ਉਹਨਾਂ ਨੇ ਔਰਤਾਂ ਨੂੰ ਤੋਹਫਾ ਦਿੱਤਾ ਹੈ। ਅਸੀਂ ਹਰਿਆਣੇ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ 22 ਜਨਵਰੀ 2015 ਨੂੰ ਜਦੋਂ ਪ੍ਰਧਾਨ ਮੰਤਰੀ ਨੇ ਪਾਣੀਪਤ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਯੋਜਨਾ ਦੀ ਸ਼ੁਰੂਆਤ ਕੀਤੀ ਸੀ ਤਾਂ ਉਸ ਸਮੇਂ ਹਰਿਆਣਾ ਵਿੱਚ ਲੜਕੇ ਲੜਕੀ ਦਾ ਲਿੰਗ ਅਨੁਪਾਤ 837 ਸੀ। ਜਿਹੜਾ ਕਿ ਹੁਣ ਵੱਧ ਕੇ 923 ਤੱਕ ਪਹੁੰਚ ਚੁੱਕਿਆ ਹੈ।




