ਪ੍ਰਧਾਨ ਮੰਤਰੀ ਵੱਲੋਂ ਹਰਿਆਣਾ ਦੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਕਰਨਾਲ ਦਾ ਉਦਘਾਟਨ
ਪਾਣੀਪਤ ਤੋਂ ਸੁਖਜਿੰਦਰ ਸਿੰਘ ਢਿੱਲੋਂ ਦੀ ਰਿਪੋਰਟ
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਅੱਜ ਹਰਿਆਣਾ ਦੇ ਦੌਰੇ ਦੌਰਾਨ ਉਹਨਾਂ ਵੱਲੋਂ ਹਰਿਆਣੇ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ ਇਸ ਦੌਰਾਨ ਉਹਨਾਂ ਨੇ ਜਿੱਥੇ ਔਰਤਾਂ ਲਈ ਸਖੀ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਉਥੇ ਉਹਨਾਂ ਨੇ ਇਸੇ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਹਰਿਆਣਾ ਦੀ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਕਰਨਾਲ ਦੀ ਮੁੱਖ ਇਮਾਰਤ ਦਾ ਉਦਘਾਟਨ ਵੀ ਕੀਤਾ ਇਸ ਮੌਕੇ ਤੇ ਉਹਨਾਂ ਨੇ ਹਰਿਆਣੇ ਦੇ ਲੋਕਾਂ ਦਾ ਤੀਜੀ ਵਾਰ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਨਾਇਬ ਸਿੰਘ ਸੈਣੀ ਦੀ ਸਰਕਾਰ ਬਣੇ ਨੂੰ ਬੇਸ਼ੱਕ ਹਲੇ ਕੁਝ ਹਫਤੇ ਹੋਏ ਹਨ ਪਰ ਉਹਨਾਂ ਦੀ ਪ੍ਰਸ਼ੰਸਾ ਦੇਸ਼ ਭਰ ਵਿੱਚ ਹੋ ਰਹੀ ਹੈ। ਉਹਨਾਂ ਹਰਿਆਣੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੀਜੀ ਵਾਰ ਬਣੀ ਡਬਲ ਇੰਜਨ ਦੀ ਸਰਕਾਰ ਸੂਬੇ ਦੇ ਵਿਕਾਸ ਨੂੰ ਤਿੰਨ ਗੁਣਾ ਤੇਜੀ ਨਾਲ ਅੱਗੇ ਵਧਾਵੇਗੀ। ਇਸ ਮੌਕੇ ਤੇ ਸੂਬੇ ਵਿੱਚ ਵੱਖ-ਵੱਖ ਯੋਜਨਾਵਾਂ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹਰਿਆਣਾ ਦੇ ਰਾਜਪਾਲ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮਨੋਹਰ ਲਾਲ ਖੱਟਰ ਵੀ ਹਾਜ਼ਰ ਸਨ।



