ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਦਿੱਲੀ ਵਿਧਾਨ ਸਭਾ ਚੋਣਾਂ,ਕੇਜਰੀਵਾਲ ਨੇ ਕੀਤਾ ਐਲਾਨ

ਦਿੱਲੀ 11 ਦਸੰਬਰ। ਆਮ ਆਦਮੀ ਪਾਰਟੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਆਪਣੇ ਦਮ ਤੇ ਲੜੇਗੀ। ਆਪ ਵਲੋਂ ਕਾਂਗਰਸ ਨਾਲ ਗਠਜੋੜ ਨਹੀਂ ਹੋਵੇਗਾ।ਇਹ ਐਲਾਨ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਕੀਤਾ ਗਿਆ ਹੈ। ਪਹਿਲਾਂ ਕਾਂਗਰਸ ਨਾਲ ਆਪ ਦੇ ਗਠਜੋੜ ਦੀ ਚਰਚਾ ਚਲ ਰਹੀ ਸੀ ਕਿ ਕਾਂਗਰਸ ਨੂੰ ਆਪ 15 ਸੀਟਾਂ ਦੇ ਸਕਦੀ ਹੈ। ਪਰ ਅੱਜ ਸ੍ਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਕਿ ਆਪ ਆਪਣੇ ਦਮ ਤੇ ਚੋਣਾਂ ਲੜੇਗੀ ਤੇ ਕਿਸੇ ਨਾਲ ਵੀ ਗਠਜੋੜ ਨਹੀਂ ਕੀਤਾ ਜਾਵੇਗਾ।

CATEGORIES
Share This

COMMENTS

Wordpress (0)
Disqus (0 )
Translate