ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜਿਲ੍ਹੇ ਦਾ ਕੀਤਾ ਅਚਨਚੇਤ ਦੌਰਾ
ਫਰੀਦਕੋਟ 13 ਦਸੰਬਰ (ਬਿਕਰਮਜੀਤ ਸਿੰਘ)
ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਪੰਜਾਗਰਾਈ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਪੰਜਗਰਾਈ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈ ਕਲਾਂ, ਆਂਗਣਵਾੜੀ ਸੈਂਟਰ ਪੰਜਗਰਾਈ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਟਰ ਗਿੱਲ ਪੱਤੀ ਪੰਜਗਰਾਈ ਕਲਾਂ ਅਤੇ ਪੰਜਗਰਾਈ ਕਲਾਂ ਅਤੇ ਬਾਜ਼ੀਗਰ ਬਸਤੀ ਫਰੀਦਕੋਟ ਵਿਖੇ ਮੌਜੂਦ ਰਾਸ਼ਨ ਡਿਪੂਆ ਦਾ ਦੌਰਾ ਕੀਤਾ ।
ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲਾ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਅਤੇ ਮਿਡ ਡੇ ਮੀਲ ਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ । ਨਿਰੀਖਣ ਦੌਰਾਨ ਸਕੂਲਾਂ ਵਿੱਚ ਕੁਝ ਖਾਮੀਆ ਪਾਇਆ ਗਈਆ ਜਿੰਨਾ ਨੂੰ ਕਮਿਸ਼ਨ ਵੱਲੋਂ ਤੁਰੰਤ ਪ੍ਰਭਾਵ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ।
ਇਸ ਤੋਂ ਉਪਰੰਤ ਉਨ੍ਹਾਂ ਵੱਲੋਂ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲੇ ਲਾਭਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਉਨ੍ਹਾਂ ਆਂਗਣਵਾੜੀ ਸੈਂਟਰਾਂ ਦਾ ਰਿਕਾਰਡ ਵੀ ਚੈਕ ਕੀਤਾ ਗਿਆ ਅਤੇ ਪੈਡਿੰਗ ਰਿਕਾਰਡ ਨੂੰ ਜਲਦੀ ਮੁਕੰਮਲ ਕਰਨ ਲਈ ਹਦਾਇਤ ਕੀਤੀ ।
ਉਨ੍ਹਾਂ ਵੱਲੋਂ ਰਾਸ਼ਨ ਡਿਪੂਆ ਵਿਖੇ ਹੋ ਰਹੀ ਕਣਕ ਦੀ ਵੰਡ ਦਾ ਨਿਰੀਖਣ ਕਰਨ ਉਪੰਰਤ ਸਭ ਠੀਕ ਪਾਇਆ ਗਿਆ। ਉਨ੍ਹਾਂ ਮੌਕੇ ਤੇ ਮੌਜੂਦ ਲਾਭਪਾਤਰੀਆ ਨਾਲ ਗੱਲਬਾਤ ਕੀਤੀ ਅਤੇ ਲਾਭਪਾਤਰੀਆ ਵਲੋਂ ਵੰਡ ਸਬੰਧੀ ਸਤੰਸ਼ਟੀ ਪ੍ਰਗਟ ਕੀਤੀ ਗਈ। ਉਨ੍ਹਾਂ ਇਹਨਾਂ ਰਾਸ਼ਨ ਡਿਪੂਆ ਤੇ ਮੈਂਬਰ ਸਾਹਿਬਾਨ ਵਲੋਂ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਵਾਉਣ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਅਤੇ ਕਿਹਾ ਕਿ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।
ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।



