ਮੁੱਖ ਮੰਤਰੀ ਨੇ ਕੀਤਾ ਐਲਾਨ,ਜਲਦੀ ਔਰਤਾਂ ਨੂੰ ਮਿਲੇਗਾ 2100 ਰੁਪਏ

ਹਰਿਆਣਾ ਤੋਂ ਬਿਕਰਮਜੀਤ ਸਿੰਘ 14 ਦਸੰਬਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੇ ਘੋਸ਼ਣਾ ਪੱਤਰ ਵਿੱਚ ਔਰਤਾਂ ਨੂੰ 2100 ਰੁਪਏ ਦੇਣ ਦਾ ਜੋ ਵਾਅਦਾ ਉਹਨਾਂ ਨੇ ਕੀਤਾ ਸੀ ਉਹ ਜਲਦੀ ਪੂਰਾ ਕਰਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਆਉਣ ਵਾਲੇ ਬਜਟ ਸੈਸ਼ਨ ਵਿੱਚ ਇਸ ਸਬੰਧੀ ਅਸੀਂ ਮਤਾ ਲੈ ਕੇ ਆਵਾਂਗੇ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਔਰਤਾਂ ਨੂੰ 2100 ਮਿਲਣਾ ਸ਼ੁਰੂ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਸਾਂਸਦ ਸਨ ਤਾਂ ਲੋਕ ਡਾਇਲਸਿਸ ਲਈ ਸਰਕਾਰੀ ਹਸਪਤਾਲਾਂ ਵਿੱਚ ਸਿਫਾਰਸ਼ ਲਈ ਕਿਹਾ ਕਰਦੇ ਸਨ ਇਸ ਲਈ ਅਸੀਂ ਸਰਕਾਰ ਬਣਦਿਆਂ ਹਰਿਆਣੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਦੀ ਸੁਵਿਧਾ ਫਰੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਬਿਨਾਂ ਪਰਚੀ ਤੇ ਖਰਚੀ ਦੇ ਦੇਣ ਦਾ ਕੰਮ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ 100 ਫੀਸਦੀ ਖਰੀ ਉਤਰੇਗੀ ਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।

CATEGORIES
Share This

COMMENTS

Wordpress (0)
Disqus (0 )
Translate