ਬ੍ਰਾਹਮਣ ਸਮਾਜ ਦੇ ਵਫਦ ਵੱਲੋਂ ਹਰਿਆਣੇ ਦੇ ਮੁੱਖ ਮੰਤਰੀ ਨਾਲ ਮੁਲਾਕਾਤ, ਬ੍ਰਾਹਮਣ ਸਮਾਜ ਭਲਾਈ ਬੋਰਡ ਬਣਾਉਣ ਦੀ ਮੰਗ
ਚੰਡੀਗੜ੍ਹ 14 ਦਸੰਬਰ
ਅੱਜ ਮੁੱਖ ਮੰਤਰੀ ਹਰਿਆਣਾ ਦੇ ਨਿਵਾਸ ਸੰਤ ਕਬੀਰ ਕੁਟੀਰ ਵਿਖੇ ਭਗਵਾਨ ਪਰਸ਼ੂਰਾਮ ਨੂੰ ਨਮਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬ੍ਰਾਹਮਣ ਸਮਾਜ ਵੱਲੋਂ ਦਿੱਤੇ ਗਏ ਸਹਿਯੋਗ ਤੇ ਅਸ਼ੀਰਵਾਦ ਲਈ ਉਹਨਾਂ ਦਾ ਧੰਨਵਾਦ ਕੀਤਾ ਤੇ ਇਸ ਮੌਕੇ ਉਹਨਾਂ ਬ੍ਰਾਹਮਣ ਸਮਾਜ ਦੇ ਪ੍ਰਮੁੱਖ ਲੋਕਾਂ ਨੂੰ ਸੰਬੋਧਨ ਵੀ ਕੀਤਾ। ਇਸ ਮੌਕੇ ਤੇ ਮੁੱਖ ਮੰਤਰੀ ਨੇ ਕਿਹਾ ਕਿ ਬ੍ਰਾਹਮਣ ਸਮਾਜ ਸਮੇਤ ਹਰ ਸਮਾਜ ਦੇ ਲੋਕਾਂ ਵਿੱਚ ਭਾਜਪਾ ਦੀ ਰੀਤੀ ਤੇ ਨੀਤੀਆਂ ਨੂੰ ਲੈ ਕੇ ਭਾਰੀ ਉਤਸਾਹ ਹੈ ਤੇ ਇਸੇ ਉਤਸ਼ਾਹ ਸਦਕਾ ਤੁਹਾਡੇ ਸਾਰਿਆਂ ਦੇ ਪਿਆਰ ਨਾਲ ਸੂਬੇ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਉਹਨਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਯੰਤੀ ਰਾਜ ਪੱਧਰ ਤੇ ਪੂਰੇ ਸ਼ਾਨ ਨਾਲ ਮਨਾਈ ਜਾਵੇਗੀ। ਇਸ ਦੌਰਾਨ ਬ੍ਰਾਹਮਣ ਸਮਾਜ ਦੇ ਵਫਦ ਵੱਲੋਂ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਕਿ ਬ੍ਰਾਹਮਣ ਸਮਾਜ ਭਲਾਈ ਬੋਰਡ ਬਣਾਇਆ ਜਾਵੇ। ਜਿਸ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬ੍ਰਾਹਮਣ ਸਮਾਜ ਦੀਆਂ ਖਾਸ ਸ਼ਖਸ਼ੀਅਤਾਂ ਨਾਲ ਇਸ ਸਬੰਧੀ ਵਿਸਥਾਰ ਨਾਲ ਚਰਚਾ ਕਰਕੇ ਅਗਲਾ ਫੈਸਲਾ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਨੋਨ ਸਟੋਪ ਸਰਕਾਰ ਵਿਕਾਸ ਵੀ ਤੇ ਵਿਰਾਸਤ ਵੀ ਦੇ ਮੰਤਰ ਨਾਲ ਸਾਰੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਤਿੰਨ ਗੁਣਾ ਹੋਰ ਤੇਜ਼ੀ ਨਾਲ ਕੰਮ ਕਰੇਗੀ।ਇਸ ਮੌਕੇ ਤੇ ਬ੍ਰਾਹਮਣ ਸਮਾਜ ਦੇ ਵਫਦ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ, ਖੇਡ ਮੰਤਰੀ ਗੌਰਵ ਗੌਤਮ ਤੇ ਹੋਰ ਵੀ ਹਾਜ਼ਰ ਸਨ।



