ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਵਿੱਚ ‘ਆਪ’ ਦੀ ਚੌਣ ਮੁਹਿੰਮ ਦੀ ਕੀਤੀ ਸ਼ੁਰੂਆਤ

ਪ੍ਰਦੂਸ਼ਣ ਅਤੇ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਇਲੈਕਟ੍ਰਿਕ ਬੱਸਾਂ, ਸੀਸੀਟੀਵੀ ਕੈਮਰੇ, 24×7 ਸਾਫ਼ ਪੀਣ ਵਾਲਾ ਪਾਣੀ, ਐਸਟੀਪੀ ਅਤੇ ਨਵੀਆਂ ਸੜਕਾਂ ਬਣਾਉਣ ਦੀ ਦਿੱਤੀ ਗਰੰਟੀ

ਪਟਿਆਲਾ, 16 ਦਸੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ ਗਾਰੰਟੀ ਜਨਤਕ ਆਵਾਜਾਈ (ਪਬਲਿਕ ਟ੍ਰਾਂਸਪੋਰਟ)ਨੂੰ ਬਿਹਤਰ ਬਣਾਉਣ, ਸੁਰੱਖਿਆ ਨੂੰ ਯਕੀਨੀ ਬਣਾਉਣ, ਸਾਫ਼ ਪਾਣੀ ਪ੍ਰਦਾਨ ਕਰਨ, ਕੂੜਾ ਪ੍ਰਬੰਧਨ ਦਾ ਆਧੁਨਿਕੀਕਰਨ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ‘ਤੇ ਕੇਂਦ੍ਰਿਤ ਹੈ।


‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਪਟਿਆਲਾ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਇਸ ਮੌਕੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਤਰੀ ਡਾ.ਬਲਬੀਰ, ਬਰਿੰਦਰ ਗੋਇਲ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਅਤੇ ਡਾ. ਸੰਨੀ ਆਹਲੂਵਾਲੀਆ ਵੀ ਹਾਜ਼ਰ ਸਨ।

ਪਟਿਆਲੇ ਲਈ ਮੁੱਖ ਗਾਰੰਟੀ
1. ਆਧੁਨਿਕ ਅਤੇ ਸਾਫ਼ ਪਬਲਿਕ ਟ੍ਰਾਂਸਪੋਰਟ

 ‘ਆਪ’ ਨੇ  ਪਟਿਆਲਾ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ 50  ਨਵੀਂਆਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕਰੜ ਦਾ ਵਾਅਦਾ ਕੀਤਾ। ਬਸਾਂ ਦੇ ਲਈ ਪੂਰੇ ਸ਼ਹਿਰ ਵਿੱਚ ਡਿਪੂ ਅਤੇ ਚਾਰਜਿੰਗ ਸਟੇਸ਼ਨ ਵਿਕਸਤ ਕੀਤੇ ਜਾਣਗੇ।  ਇਸ ਤੋਂ ਇਲਾਵਾ, ਟ੍ਰੈਫਿਕ ਨੂੰ ਘਟਾਉਣ ਅਤੇ ਔਰਤਾਂ ਅਤੇ ਬੱਚਿਆਂ ਲਈ ਸੁਰੱਖਿਅਤ ਥਾਵਾਂ ਪ੍ਰਦਾਨ ਕਰਨ ਲਈ ਪਾਰਕਿੰਗ ਸੁਵਿਧਾਵਾਂ ਬਣਾਈਆਂ ਜਾਣਗੀਆਂ।  ਇਲੈਕਟ੍ਰਿਕ ਬੱਸਾਂ ਪਟਿਆਲਾ ਵਿੱਚ ਪ੍ਰਦੂਸ਼ਣ ਅਤੇ ਆਵਾਜਾਈ ਦੇ ਮੁੱਦੇ ਨੂੰ ਵੀ ਹੱਲ ਕਰਨਗੀਆਂ।


 2. ਤਕਨਾਲੋਜੀ ਦੁਆਰਾ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ

 ਮੁੱਖ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾ ਕੇ ਪਟਿਆਲਾ ਵਿੱਚ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਇਹ ਕੈਮਰਿਆਂ ਨੂੰ ਇੱਕ ਆਧੁਨਿਕ ਕੰਟਰੋਲ ਸੈਂਟਰ ਨਾਲ ਜੋੜਿਆ ਜਾਵੇਗਾ ਤਾਂ ਜੋ ਰੀਯਲ-ਟਾਈਮ ਨਿਗਰਾਨੀ ਅਤੇ ਤੁਰੰਤ ਜਵਾਬ ਯਕੀਨੀ ਬਣਾਇਆ ਜਾ ਸਕੇ। ‘ਆਪ’ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਬੱਸ ਸਟੈਂਡ ਦੇ ਨੇੜੇ ਪਾਰਕਿੰਗ ਵੀ ਵਿਕਸਤ ਕਰੇਗੀ।


 3. ਹਰ ਘਰ ਲਈ 24×7 ਸਾਫ਼ ਪੀਣ ਵਾਲਾ ਪਾਣੀ

ਭਰੋਸੇਮੰਦ ਪਾਣੀ ਦੀ ਸਪਲਾਈ ਦੀ ਲੋੜ ਨੂੰ ਪਛਾਣਦੇ ਹੋਏ, ਆਪ ਪਟਿਆਲਾ ਦੇ ਹਰ ਘਰ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ 24×7 ਪਹੁੰਚ ਦੀ ਗਰੰਟੀ ਦਿੰਦੀ ਹੈ। ‘ਆਪ’ ਦੀ ਯੋਜਨਾ ਵਿੱਚ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਜਲ ਸਪਲਾਈ ਪ੍ਰਣਾਲੀ ਦਾ ਆਧੁਨਿਕੀਕਰਨ ਸ਼ਾਮਲ ਹੈ।

 ਅਮਨ ਅਰੋੜਾ ਨੇ ਪਟਿਆਲਾ ਵਿੱਚ ਪਾਣੀ ਦੀ ਕਮੀ ਦੇ ਮੁੱਦੇ ਨੂੰ ਸੰਬੋਧਿਤ ਕਰਦੇ ਹੋਏ ਸ਼ਹਿਰ ਦੇ ਜਲ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਇੱਕ ਵਿਸਤ੍ਰਿਤ ਯੋਜਨਾ ਦਾ ਐਲਾਨ ਕੀਤਾ।  ਉਨ੍ਹਾਂ ਕਿਹਾ ਕਿ ਪਾਣੀ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਰਣਨੀਤਕ ਥਾਵਾਂ ‘ਤੇ ਨਵੇਂ ਪਲਾਂਟ ਲਗਾਏ ਜਾਣਗੇ। ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਕਿ ਸ਼ੇਰ ਮਾਜਰਾ ਅਤੇ ਸਨੌਰ ਵਰਗੇ ਖੇਤਰਾਂ ਵਿੱਚ ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਸ਼ਹਿਰ ਦੀ ਮਿਲੀਅਨ ਲੀਟਰ ਪ੍ਰਤੀ ਦਿਨ (ਐੱਮ.ਐੱਲ.ਡੀ.) ਸਮਰੱਥਾ ਵਿੱਚ ਕਾਫੀ ਵਾਧਾ ਹੋਵੇਗਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲਕਦਮੀ ਨਿਵਾਸੀਆਂ ਨੂੰ ਦਰਪੇਸ਼ ਪਾਣੀ ਦੀ ਲਗਾਤਾਰ ਕਮੀ ਨੂੰ ਹੱਲ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਪਟਿਆਲਾ ਦੇ ਹਰ ਘਰ ਵਿੱਚ 24×7 ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਹੋਵੇ। 


 4. ਸੀਵਰੇਜ ਟ੍ਰੀਟਮੈਂਟ ਪਲਾਂਟਾਂ ਲਈ 100 ਕਰੋੜ ਰੁਪਏ ਦਾ ਨਿਵੇਸ਼

ਵਧ ਰਹੇ ਕੂੜੇ ਅਤੇ ਪ੍ਰਦੂਸ਼ਣ ਦੇ ਮੁੱਦਿਆਂ ਨੂੰ ਹੱਲ ਕਰਨ ਲਈ, ਆਪ ਸੀਵਰੇਜ ਟ੍ਰੀਟਮੈਂਟ ਪਲਾਂਟਾਂ (STPs) ਨੂੰ ਅਪਗ੍ਰੇਡ ਕਰਨ ਵਿੱਚ 100 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਨ੍ਹਾਂ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਪਟਿਆਲਾ ਬਣਾਉਣ ਲਈ ਆਧੁਨਿਕ ਬਣਾਇਆ ਜਾਵੇਗਾ।


 5. ਸੜਕਾਂ ਨੂੰ ਅਪਗ੍ਰੇਡ ਕਰਨਾ ਅਤੇ ਟ੍ਰੈਫਿਕ ਨੂੰ ਘਟਾਉਣਾ

‘ਆਪ’ ਨੇ ਪਟਿਆਲਾ ਦੀਆਂ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਟੁੱਟੀਆਂ ਗਲੀਆਂ ਦੀ ਮੁਰੰਮਤ ਦੀ ਗਾਰੰਟੀ ਦਿੱਤੀ। ਅਮਨ ਅਰੋੜਾ ਨੇ ਦੱਸਿਆ ਕਿ ਰਾਜਪੁਰਾ-ਸਰਹਿੰਦ ਲਿੰਕ ਸੜਕ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਸੰਪਰਕ ਬਿਹਤਰ ਬਣਾਇਆ ਜਾ ਸਕੇ ਅਤੇ ਆਵਾਜਾਈ ਨੂੰ ਸੁਖਾਲਾ ਕੀਤਾ ਜਾ ਸਕੇ।

ਅਮਨ ਅਰੋੜਾ ਨੇ ਕਿਹਾ ਕਿ ਪਟਿਆਲਾ ਲਈ ‘ਆਪ’ ਦਾ ਵਿਜ਼ਨ ਆਧੁਨਿਕ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਾਫ਼-ਸੁਥਰੀ ਸੇਵਾਵਾਂ ਨੂੰ ਤਰਜੀਹ ਦਿੰਦਾ ਹੈ। ਪਾਰਟੀ ਦੀ ਲੀਡਰਸ਼ਿਪ ਨੇ ਲੋਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਅਤੇ ਹਰ ਵਾਅਦੇ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਉਜਾਗਰ ਕੀਤਾ।

‘ਆਪ’ ਆਗੂਆਂ ਨੇ ਪਟਿਆਲਾ ਵਾਸੀਆਂ ਨੂੰ ਆਪਣਾ ਸਮਰਥਨ ਦੇਣ ਦੀ ਅਪੀਲ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਾਰਟੀ ਦੇ ਮੇਅਰ ਦੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਇਨ੍ਹਾਂ ਗਾਰੰਟੀਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ।

ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੇ ਪਹਿਲਾਂ ਹੀ ਦਿਖਾ ਦਿੱਤਾ ਹੈ ਕਿ ਕਿਵੇਂ ਵਧੀਆ ਪ੍ਰਸ਼ਾਸਨ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਸਕਦਾ ਹੈ। ਅਸੀਂ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਟਿਆਲਾ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਵਿੱਚ ਤੇਜ਼ੀ ਲਿਆਉਣ ਲਈ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦਾ ਸਾਥ ਦੇਣ।

CATEGORIES
Share This

COMMENTS

Wordpress (0)
Disqus (0 )
Translate