ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ 16 ਦਸੰਬਰ।ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਵੱਖ-ਵੱਖ ਵਿਸ਼ਿਆਂ ਤੇ ਚਰਚਾ ਕੀਤੀ। ਹਰਿਆਣੇ ਦੀ ਵਿਕਾਸ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਨਾਲ ਚਰਚਾ ਕਰਦਿਆ ਕਿਹਾ ਕਿ ਹਰਿਆਣਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਯੋਗ ਦਿਸ਼ਾ ਨਿਰਦੇਸ਼ਾਂ ਤੇ ਤਰੱਕੀ ਵੱਲ ਵੱਧ ਰਿਹਾ ਹੈ। ਕਿਸਾਨ ਹਿੱਤਾਂ ਲਈ ਵੀ ਸੂਬਾ ਸਰਕਾਰ ਅਹਿਮ ਕੰਮ ਕਰ ਰਹੀ ਹੈ।

CATEGORIES ਹਰਿਆਣਾ
TAGS haryananews


