ਹਰਿਆਣਾ ਦੀ ਤਰਜ ਤੇ ਪੰਜਾਬ ਦੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰਨ ਪੰਜਾਬ ਦੇ ਮੁੱਖ ਮੰਤਰੀ-ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਦਿੱਤੀ ਸਲਾਹ

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕੀਤੀ

ਚੰਡੀਗੜ੍ਹ 16 ਦਸੰਬਰ। ਇੱਕ ਪਾਸੇ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਤੇ ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 20 ਦਿਨਾਂ ਤੋਂ ਮਰਨ ਵਰਤੇ ਬੈਠੇ ਹੋਏ ਹਨ। ਉਨਾਂ ਦੀ ਸਿਹਤ ਵੀ ਲਗਾਤਾਰ ਵਿਗੜ ਰਹੀ ਹੈ। ਅਜੇਹੇ ਵਿੱਚ ਹਰਿਆਣਾ ਦੇ ਖੇਤੀ ਬੜੀ ਮੰਤਰੀ ਸ਼ਾਮ ਸਿੰਘ ਰਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਤੋਂ ਸੇਧ ਲੈਂਦਿਆ ਕਿਸਾਨਾਂ ਦੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸਾਰੀਆਂ ਫਸਲਾਂ ਤੇ ਐਮਐਸਪੀ ਕਿਸਾਨਾਂ ਨੂੰ ਦੇ ਰਹੇ ਹਨ। ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਦੀ ਨੀਤੀ ਦਾ ਪਾਲਣ ਕਰਦੇ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਕਰੇ ਤੇ ਉਹਨਾਂ ਨੂੰ ਐਮਐਸਪੀ ਦੇਵੇ।
ਇਸ ਦੌਰਾਨ ਖੇਤੀਬਾੜੀ ਮੰਤਰੀ ਸ਼ਾਮ ਸਿੰਘ ਰਾਣਾ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਡੱਲੇਵਾਲ ਦੀ ਸਿਹਤ ਦੀ ਦੇਖਭਾਲ ਕਰਨ ਤੇ ਉਨਾਂ ਦੇ ਮਰਨ ਵਰਤ ਨੂੰ ਸਮਾਪਤ ਕਰਨ ਲਈ ਯਤਨ ਕਰਨ।

CATEGORIES
Share This

COMMENTS

Wordpress (0)
Disqus (0 )
Translate