ਰਕੇਸ਼ ਟਿਕੈਤ ਨੇ ਦਿੱਤਾ ਕਿਸਾਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕਰਨਾਲ 16 ਦਸੰਬਰ। ਕੌਮੀ ਕਿਸਾਨ ਆਗੂ ਰਕੇਸ਼ ਟਕੈਤ ਨੇ ਸੋਮਵਾਰ ਨੂੰ ਕਰਨਾਲ ਵਿੱਚ ਕਿਸਾਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਓ ਆਪਾਂ ਸਾਰੇ ਰਲ ਕੇ ਦਿੱਲੀ ਚੱਲੀਏ। ਜੇਕਰ ਆਪਾਂ ਵੰਡੇ ਰਹਾਂਗੇ ਤਾਂ ਲੁੱਟਦੇ ਰਹਾਂਗੇ, ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ, ਨਹੀਂ ਤਾਂ ਦਿੱਲੀ ਦੂਰ ਹੈ। ਟਕੈਤ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਜਥੇਬੰਦੀਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਹ ਫਿਰ ਵੀ ਸਾਰਿਆਂ ਨੂੰ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਤੇ ਚਿੰਤਾ ਪ੍ਰਗਟ ਕਰਦਿਆਂ ਰਕੇਸ਼ ਟਕੈਤ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਹਰਿਆਣੇ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੇ ਮਾਮਲੇ ਸਬੰਧੀ ਉਹਨਾਂ ਕਿਹਾ ਕਿ ਜੇਕਰ ਉਹ ਚੋਣਾਂ ਤੋਂ ਫਰੀ ਹੋ ਗਏ ਤਾਂ ਕਿਸਾਨਾਂ ਨਾਲ ਆ ਜਾਣ। ਟਕੈਤ ਨੇ ਕਿਸਾਨਾਂ ਨੂੰ ਇੱਕਜੁੱਟ ਹੋ ਕੇ ਦਿੱਲੀ ਜਾਣ ਦਾ ਸੱਦਾ ਦਿੱਤਾ।

CATEGORIES
TAGS
Share This

COMMENTS

Wordpress (0)
Disqus (0 )
Translate