ਕੱਚੇ ਕਰਮਚਾਰੀਆਂ ਲਈ ਖੁਸ਼ਖਬਰੀ,30 ਦਿਨਾਂ ਚ ਹੋਣਗੇ ਪੱਕੇ
ਚੰਡੀਗੜ 16 ਦਸੰਬਰ। ਦੇਰ ਆਏ ਦਰੁਸਤ ਆਏ। ਕੱਚੇ ਕਰਮਚਾਰੀਆਂ ਨੂੰ ਲੈ ਕੇ ਸਰਕਾਰ ਨੇ ਫੈਸਲਾ ਕੀਤਾ ਹੈ ਕਿ 30 ਦਿਨਾਂ ਦੇ ਵਿੱਚ ਸਾਰੇ ਕੱਚੇ ਕਰਮਚਾਰੀ ਪੱਕੇ ਕੀਤੇ ਜਾਣਗੇ। ਜਿਸ ਨੂੰ ਲੈ ਕੇ ਕੱਚੇ ਕਰਮਚਾਰੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 30 ਦਿਨਾਂ ਵਿੱਚ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ 20 ਸਾਲ ਤੋਂ ਜਿਆਦਾ ਸਮੇਂ ਤੋਂ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਨੂੰ ਸਬੰਧਤ ਖੇਤਰ ਵਿੱਚ ਪੱਕਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਤੇ 28 ਨਵੰਬਰ ਨੂੰ ਇਸ ਸਬੰਧੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਮੁਖ ਸਕੱਤਰ ਦਫਤਰ ਦੇ ਪ੍ਰਸਤਾਵ ਤੇ ਵਿੱਤ ਵਿਭਾਗ ਵਲੋ ਵੀ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਮੋਹਰ ਲਾ ਦਿੱਤੀ ਗਈ ਹੈ। ਹਰਿਆਣਾ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਭਾਈ ਪਟੀਸ਼ਨ ਤੇ ਅਦਾਲਤ ਵਿੱਚ ਜਵਾਬ ਦਿੰਦਿਆਂ ਹਰਿਆਣਾ ਸਰਕਾਰ ਨੇ ਕਿਹਾ ਕਿ ਦੋ ਹਫਤਿਆਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਵੀ ਸੌਂਪੇ ਜਾਣਗੇ ਤੇ ਇਸ ਤਰ੍ਹਾਂ ਕਰਮਚਾਰੀਆਂ ਨੂੰ ਵਿੱਤੀ ਲਾਭ ਵੀ ਹੋਣਗੇ।