ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਲੋਂ ਮਾਡਲ ਕੈਰੀਅਰ ਸੈਂਟਰ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ
ਸ੍ਰੀ ਮੁਕਤਸਰ ਸਾਹਿਬ 24 ਦਸੰਬਰ
ਸ੍ਰੀਮਤੀ ਸ੍ਰੀਮਤੀ ਪਰਮਿੰਦਰ ਕੌਰ ਜਿਲ੍ਹਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਡਲ ਕੈਰੀਅਰ ਸੈਂਟਰ ਅਧੀਨ 26 ਦਸੰਬਰ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਜਿਵੇ ਕਿ ਏਅਰਟਿਲ,ਪੀ.ਐਨ.ਬੀ.ਮੇਟ ਲਾਇਫ, ਸਤਿਅਮ ਮਾਈਕਰੋ ਕੈਪੀਟਲ, ਐਲ ਐਂਡ ਟੀ. ਫਾਈਨੈਸ, ਇੰਡੀਆ ਜੋਬ ਕਾਰਟ, ਪੇ ਟੀ ਐਮ ਸਰਵਿਸ ਪ੍ਰਾਈਵੇਟ ਲਿਮਟਿਡ ਆਦਿ ਭਾਗ ਲੈ ਰਹੀਆਂ ਹਨ, ਜਿਨ੍ਹਾ ਵੱਲੋਂ 10ਵੀਂ, 12, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੇ/ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ।
ਇਹ ਰੋਜ਼ਗਾਰ ਮੇਲਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਦਫਤਰ, ਸੇਵਾ ਕੇਂਦਰ ਦੇ ਉੱਪਰ, ਸ੍ਰੀ ਮੁਕਸਰ ਸਾਹਿਬ ਵਿਖੇ ਸਮਾਂ 10 ਵਜੇ ਸ਼ੁਰੂ ਹੋਵੇਗਾ। ਇਸ ਮੇਲੇ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, ਆਧਾਰ ਕਾਰਡ ਅਤੇ ਹੋਰ ਜਰੂਰੀ ਦਸਤਾਵੇਜ ਜਰੂਰ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰ:9888562317, 9460446091, 9729210975 ਤੇ ਸੰਪਰਕ ਕਰ ਸਕਦੇ ਹਨ।


