ਹਰਿਆਣੇ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਧੰਨਵਾਦ ਰੈਲੀਆਂ ਦੀ ਕਾਲਕਾ ਵਿਧਾਨ ਸਭਾ ਹਲਕੇ ਤੋਂ ਸ਼ੁਰੂਆਤ
ਕਾਲਕਾ 18 ਦਸੰਬਰ।
ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਵੱਲੋਂ ਸੂਬੇ ਭਰ ਵਿੱਚ ਲੋਕਾਂ ਦਾ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਲਈ ਧੰਨਵਾਦ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਹਨਾਂ ਵੱਲੋਂ ਸਾਡਾ ਹਰਿਆਣਾ ਨੋਨ ਸਟੋਪ ਹਰਿਆਣਾ ਧੰਨਵਾਦ ਰੈਲੀ ਦੀ ਸ਼ੁਰੂਆਤ ਕਾਲਕਾ ਵਿਧਾਨ ਸਭਾ ਹਲਕੇ ਤੋਂ ਕੀਤੀ ਗਈ। ਜਿੱਥੇ ਉਹਨਾਂ ਨੇ ਮਾਂ ਕਾਲਕਾ ਦਾ ਆਸ਼ੀਰਵਾਦ ਲੈ ਕੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਤੇ ਮੁੱਖ ਮੰਤਰੀ ਵੱਲੋਂ 25 ਕਰੋੜ ਰੁਪਏ ਦੀਆਂ ਤਿੰਨ ਯੋਜਨਾਵਾਂ ਦਾ ਉਦਘਾਟਨ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਲਕਾ ਦੇ ਵਿਕਾਸ ਲਈ ਤਿੰਨ ਗੁਣਾ ਤੇਜੀ ਨਾਲ ਕੰਮ ਕੀਤਾ ਜਾਵੇਗਾ। ਪਿਛਲੇ ਦੋ ਕਾਰਜਕਾਲਾਂ ਦੌਰਾਨ ਸਰਕਾਰ ਵੱਲੋਂ 712 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਕਾਲਕਾ ਵਿਧਾਨ ਸਭਾ ਹਲਕੇ ਵਿੱਚ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਡਬਲ ਇੰਜਨ ਦੀ ਸਾਡੀ ਸਰਕਾਰ ਗਰੀਬਾਂ ਦੇ ਵਿਕਾਸ ਲਈ ਵਚਨਬੱਧ ਹੈ। ਇਸੇ ਲਈ ਹਰ ਘਰ ਨਲ ਸੇ ਜਲ, ਹਰ ਸਿਰ ਨੂੰ ਛੱਤ,ਗਰੀਬ ਨੂੰ ਮੁਫਤ ਇਲਾਜ ਵਰਗੀਆਂ ਗਰੰਟੀਆਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕਾਂ ਸ੍ਰੀਮਤੀ ਸ਼ਕਤੀ ਰਾਣੀ ਸ਼ਰਮਾ ਵੱਲੋਂ ਜਿਹੜੀਆਂ ਸਾਰੀਆਂ 27 ਮੰਗਾਂ ਦੱਸੀਆਂ ਗਈਆਂ ਹਨ ਉਹਨਾਂ ਸਾਰਿਆਂ ਨੂੰ ਮੈਂ ਸਵੀਕਾਰ ਕਰਦਾ ਹਾਂ ਤੇ ਇਸ ਇਲਾਕੇ ਨੂੰ ਸੈਰ ਸਪਾਟੇ ਵਜੋਂ ਵੀ ਵਿਕਸਿਤ ਕਰਨ ਵਿੱਚ ਪੂਰਾ ਯੋਗਦਾਨ ਸਰਕਾਰ ਪਾਵੇਗੀ ਇਸ ਮੌਕੇ ਤੇ ਸੰਸਦ ਮੈਂਬਰ ਕ੍ਰਤੀਕੀਆ ਸ਼ਰਮਾ ਵੀ ਹਾਜ਼ਰ ਸਨ।



