ਮੁੱਖ ਮੰਤਰੀ ਸੈਣੀ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ 18 ਦਸੰਬਰ
ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਸਦ ਵਿੱਚ ਪੇਸ਼ ਕੀਤੇ ਗਏ ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਲਈ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਇੱਕ ਸਮੇਂ ਹੀ ਚੋਣਾਂ ਹੋਣ ਨਾਲ ਸਮਾਂ ਤੇ ਪੈਸਾ ਦੋਨਾਂ ਦੀ ਬਚਤ ਹੋਵੇਗੀ ਤੇ ਵਿਕਾਸ ਲਗਾਤਾਰ ਜਾਰੀ ਰਹੇਗਾ। ਉਹਨਾਂ ਕਿਹਾ ਕਿ ਦੇਸ਼ ਨੂੰ ਇਸ ਦੀ ਬਹੁਤ ਸਮਾਂ ਪਹਿਲਾਂ ਲੋੜ ਸੀ ਪਰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਲਗਾਤਾਰ ਲੋਕ ਹਿੱਤ ਵਿੱਚ ਫੈਸਲੇ ਕੀਤੇ ਜਾ ਰਹੇ ਹਨ।

CATEGORIES ਹਰਿਆਣਾ


